ਪੰਜਾਬ

punjab

ETV Bharat / state

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਹਥਿਆਰ ਅਤੇ ਮੋਟਰ ਸਾਈਕਲ ਬਰਾਮਦ

ਪਠਾਨਕੋਟ ਪੁਲਿਸ ਨੇ ਸ਼ਹਿਰ ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ 2 ਨੂੰ ਕਾਬੂ ਕਰ ਕੇ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।

ਫ਼ੋਟੋ।

By

Published : Apr 28, 2019, 6:19 AM IST

ਪਠਾਨਕੋਟ : ਪਿਛਲੇ ਦਿਨਾਂ ਵਿੱਚ ਲਗਾਤਾਰ ਹੋ ਰਹੀਆਂ ਲੁੱਟਾ-ਖੋਹਾਂ ਨੇ ਪਠਾਨਕੋਟ ਪੁਲਿਸ ਦੇ ਨੱਕ ਵਿੱਚ ਦਮ ਕਰ ਦਿੱਤਾ ਸੀ ਜਿਸਦੇ ਚਲਦਿਆਂ ਐਸਐਸਪੀ ਵਿਵੇਕਸ਼ੀਲ ਸੋਨੀ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਡਕੈਤੀ/ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਹੁਕਮ ਦਿੱਤੇ ਸਨ। ਪਠਾਨਕੋਟ ਪੁਲਿਸ ਨੇ ਮਾਮਲੇ ਵਿੱਚ ਲੋੜੀਂਦੇ ਵਿਅਕਤੀ ਨੂੰ ਜੰਮੂ-ਕਸਮੀਰ ਪੁਲਿਸ ਨਾਲ ਮਿਲਕੇ ਸਾਂਝੇ ਤੌਰ 'ਤੇ ਆਪ੍ਰੇਸ਼ਨ ਚਲਾ ਕੇ ਅੰਤਰਰਾਜੀ ਡਕੈਤੀ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਸਾਰੇ ਮੈਂਬਰਾਂ ਨੂੰ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ।

ਵੀਡਿਓ।

ਉਹਨਾਂ ਦੱਸਿਆ ਕਿ ਇਹਨਾਂ ਵਿਚੋਂ ਇੱਕ ਆਰੋਪੀ 'ਤੇ ਕਰੀਬ 15 ਮੁਕੱਦਮੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਆਰੋਪੀਆਂ ਦੀ ਗ੍ਰਿਫ਼ਤਾਰੀ ਹੋਣ ਨਾਲ ਜੰਮੂ-ਕਸ਼ਮੀਰ ਪੁਲਿਸ ਦੇ ਬਹੁਤ ਸਾਰੇ ਲੁੱਟਾਂ ਖੋਹਾਂ ਦੇ ਕੇਸ ਹੱਲ ਹੋ ਗਏ ਹਨ। ਅੰਤਰਰਾਜੀ ਗਿਰੋਹ ਦੇ ਦੋ ਮੈਂਬਰ ਫੜੇ ਜਾਣ ਨਾਲ ਪਠਾਨਕੋਟ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਤਿੰਨ ਵੱਡੇ ਕੇਸ ਸੁਲਝਾ ਲਏ ਗਏ ਹਨ ਅਤੇ ਹੋਰ ਤਫ਼ਤੀਸ਼ਾਂ ਜਾਰੀ ਹਨ।

ਇਸ ਸਬੰਧੀ ਜਦੋਂ ਐੱਸਐੱਸਪੀ ਵਿਵੇਕਸ਼ੀਲ ਸੋਨੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਆਰੋਪੀਆਂ ਕੋਲੋ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, 12 ਬੋਰ ਪਿਸਟਲ, 2 ਰੋਂਦ ਅਤੇ ਇਸ ਤੋਂ ਇਲਾਵਾ ਇੱਕ ਏਅਰ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ।

ABOUT THE AUTHOR

...view details