ਮੋਗਾ: ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਵਿਖੇ ਪਿੰਡ ਰਣੀਆਂ 'ਚ ਨਸ਼ੇ ਦੀ ਓਵਰਡੋਜ ਕਾਰਨ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨਾਂ ਦੀਆਂ ਨਸ਼ੇ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਵਲੋਂ ਨਸ਼ੇ 'ਤੇ ਠੱਲ੍ਹ ਪਾਉਣ ਲਈ ਦਾਅਵੇ ਕੀਤੇ ਜਾਂਦੇ ਹਨ, ਪਰ ਨਸ਼ੇ ਕਾਰਨ ਹੀ ਹੋ ਰਹੀਆਂ ਮੌਤਾਂ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ।
ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਰਣੀਆਂ ਦਾ ਰਹਿਣ ਵਾਲਾ ਨੌਜਵਾਨ ਨਸ਼ੇ ਦੀ ਓਵਰਡੋਜ਼ ਕਰ ਕੇ ਆਪਣੀ ਜਾਨ ਗੁਆ ਬੈਠਾ। ਮ੍ਰਿਤਕ ਦਾ ਪਛਾਣ ਗੁਰਸੇਵਕ ਸਿੰਘ ਪੁੱਤਰ ਅੰਗਰੇਜ਼ ਸਿੰਘ, ਵਾਸੀ ਰਣੀਆਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ
ਪੰਜਾਬ ਵਿੱਚ ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ ਅਤੇ ਸਰਕਾਰ ਜੋ ਦਾਅਵੇ ਕਰਦੀ ਹੈ ਕਿ ਨਸ਼ੇ ਉੱਪਰ ਕਾਬੂ ਪਾ ਲਿਆ ਗਿਆ ਹੈ। ਇਸ ਦੇ ਨਾਲ ਹੀ, ਹਰ ਰੋਜ਼ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ।
ਨਸ਼ੇ ਦੀ ਓਵਰਡੋਜ਼ ਨਾਲ ਦਿਨੋਂ ਦਿਨ ਵੱਧ ਰਹੀਆਂ ਮੌਤਾਂ ਦਾ ਸਿਲਸਿਲਾ ਆਖ਼ਰ ਕਦੋਂ ਰੁੱਕੇਗਾ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਦੇ ਦਾਅਵਿਆਂ ਵਿਚ ਕਿੰਨਾ ਦਮ ਹੈ, ਹਰ ਰੋਜ਼ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਲਈ ਵੀ ਇੱਕ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
ਇਹ ਵੀ ਪੜ੍ਹੋ: ਜੇਕਰ ਕਸ਼ਮੀਰੀ ਧਾਰਾ 370 ਹਟਣ ਤੋਂ ਖੁਸ਼ ਸੀ ਫਿਰ ਕਿਉਂ ਕੀਤੇ ਗਏ ਨਜ਼ਰਬੰਦ: ਮਣੀ ਸ਼ੰਕਰ ਅਈਅਰ