ਮੋਗਾ: ਪਿੰਡ ਅਜੀਤਵਾਲ ਦੀ ਰਹਿਣ ਵਾਲੀ 22 ਸਾਲਾ ਕੁੜੀ ਪਿੰਦਰ ਕੌਰ ਵੱਲੋਂ ਬੱਧਨੀ ਕਲਾਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਅਜੀਤਵਾਲ ਵਿੱਚ ਸੁਖਦੇਵ ਸਿੰਘ ਦੀ ਕੁੜੀ ਪਿੰਦਰ ਕੌਰ ਆਪਣੇ ਰਿਸ਼ਤੇਦਾਰਾਂ ਦੇ ਘਰ ਗਈ ਸੀ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤੀ। ਇਸ ਤੋਂ ਬਾਅਦ ਪਤਾ ਲੱਗਿਆ ਕਿ ਉਸ ਨੇ ਬੱਧਨੀ ਕਲਾਂ ਨਹਿਰ 'ਚ ਛਾਲ ਮਾਰ ਦਿੱਤੀ ਜਿੱਥੇ ਮੌਜੂਦ ਗਊਸ਼ਾਲਾ ਦੇ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢਿਆ।
22 ਸਾਲਾ ਕੁੜੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ - ਪਿੰਡ ਅਜੀਤਵਾਲ ਮੋਗਾ
ਮੋਗਾ ਦੇ ਪਿੰਡ ਅਜੀਤਵਾਲ ਦੀ ਰਹਿਣ ਵਾਲੀ 22 ਸਾਲਾ ਕੁੜੀ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫ਼ੋਟੋ
ਵੀਡੀਓ
ਇਹ ਵੀ ਪੜ੍ਹੋ: ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, ਵਿਦੇਸ਼ ਵਿੱਚ ਖਾ ਰਿਹਾ ਠੋਕਰਾਂ
ਇਸ ਮਗਰੋਂ ਉਸ ਨੂੰ ਬੱਧਨੀ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਤੇ ਹਾਲਤ ਜ਼ਿਆਦਾ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਮੋਗਾ ਰੈਫ਼ਰ ਕਰ ਦਿੱਤਾ। ਇੱਥੇ ਹਸਪਤਾਲ ਵਿੱਚ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਹਾਲੇ ਤੱਕ ਖ਼ੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।