ਮੋਗਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ 30 ਕਿਸਾਨ ਜਥੇਬੰਦੀਆਂ ਇੱਕ ਮੰਚ ਉੱਤੇ ਇੱਕਠੀਆਂ ਹੋ ਗਈਆਂ ਹਨ। ਅੱਜ ਮੋਗਾ ਵਿਖੇ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
30 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ - kisan protest punjab
ਅੱਜ ਮੋਗਾ ਵਿਖੇ 30 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਦੇਰੀ ਵਿੱਚ ਲਿਆ ਫੈਸਲਾ ਦੱਸਿਆ ਹੈ।
![30 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ 30 farmers organizations call of 25 punjab bandh](https://etvbharatimages.akamaized.net/etvbharat/prod-images/768-512-8859224-thumbnail-3x2-moga.jpg)
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਨਿਰਮਲ ਸਿੰਘ ਮਾਣੂਕੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ, ਜਿਸ ਲਈ ਅੱਜ ਪੂਰੇ ਦੇਸ਼ ਦੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਮਾਣੂਕੇ ਨੇ ਕਿਹਾ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ਦੀ ਕਰਜ਼ਾ ਰਾਹਤ ਲਈ ਪੂਰੇ ਦੇਸ਼ ਵਿੱਚ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਲੈ ਕੇ ਕਿਹਾ ਕਿ ਕਿਸਾਨਾਂ ਦੇ ਪ੍ਰੇਸ਼ਰ ਵਿੱਚ ਆ ਕੇ ਮਜਬੂਰਨ ਹਰਸਿਮਰਤ ਨੇ ਅਸਤੀਫਾ ਦਿੱਤਾ ਹੈ।