ਐੱਸਐੱਚਓ ਪਲਵਿੰਦਰ ਸਿੰਘ ਨੇ ਮੌਕੇ ਤੋਂ ਹੀ ਇਨ੍ਹਾਂ ਦੋਸ਼ੀਆਂ ਕੋਲੋਂ 860 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ। ਇਸ ਦੇ ਨਾਲ ਹੀ ਇੱਕ ਕੈਂਟਰ, ਸਕੋਰਪੀਓ ਗੱਡੀ, ਛੋਟਾ ਹਾਥੀ, ਇੱਕ ਟਰੈਕਟਰ ਟਰਾਲੀ, ਇੱਕ ਮਰੂਤੀ ਕਾਰ ਸਣੇ ਕਾਬੂ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ।
860 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 4 ਕਾਬੂ - ਮੋਗਾ
ਮੋਗਾ: ਜ਼ਿਲ੍ਹੇ ਦੀ ਪੁਲਿਸ ਨੇ 860 ਪੇਟੀਆਂ ਨਾਜਾਇਜ਼ ਸਰਾਬ ਸਣੇ 4 ਲੋਕਾਂ ਨੂੰ ਕਾਬੂ ਕੀਤਾ ਹੈ। ਦਰਅਸਲ ਥਾਣਾ ਬੱਧਨੀ ਕਲਾਂ ਦੇ ਐੱਸਐੱਚਓ ਪਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਲੋਕ ਨਜਾਇਜ਼ ਸ਼ਰਾਬ ਸਪਲਾਈ ਕਰ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਛਾਪੇਮਾਰੀ ਕਰਕੇ 4 ਵਿਅਕਤੀਆਂ ਨੂੰ ਕਾਬੂ ਕੀਤਾ।
860 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 4 ਕਾਬੂ
860 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 4 ਕਾਬੂ
ਮੁੱਖ ਦੋਸ਼ੀ ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ ਮਾਣੂਕੇ ਭੱਜਣ 'ਚ ਸਫ਼ਲ ਹੋ ਗਏ। ਥਾਣਾ ਮੁੱਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਉੱਪਰ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਤੇ ਉਕਤ ਭਗੋੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਕਤ ਵਿਅਕਤੀਆਂ ਵਿਰੁੱਧ ਵੱਖ-ਵੱਖ ਧਰਾਵਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।