ਮੋਗਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਨਾਨਕਸਰ ਠਾਠ ਸਮਾਧ ਭਾਈ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ। ਨਗਰ ਕੀਰਤਨ ਸਮਾਧ ਭਾਈ ਤੋਂ ਘੋਲੀਆ ,ਚੜਿੱਕ, ਮੋਗਾ, ਧਰਮਕੋਟ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਲਈ ਚਾਲੇ ਪਾਵੇਗਾ। ਨਗਰ ਕੀਰਤਨ 'ਚ ਸਿੱਖ ਸੰਗਤ ਦੀਆਂ ਗੱਡੀਆਂ, ਬੱਸਾਂ, ਮੋਟਰ ਸਾਈਕਲਾਂ ਸ਼ਾਮਲ ਹਨ। ਨਗਰ ਕੀਰਤਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਝਾਕੀਆਂ ਰਹੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ।
550 ਸਾਲਾ ਪ੍ਰਕਾਸ਼ ਪੁਰਬ: ਨਗਰ ਕੀਰਤਨ ਦਾ ਮੋਗਾ 'ਚ ਸੰਗਤ ਨੇ ਕੀਤਾ ਭਰਵਾਂ ਸਵਾਗਤ
ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਮੋਗਾ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਨਾਨਕਸਰ ਠਾਠ ਸਮਾਧ ਭਾਈ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ ਹੈ।
ਫ਼ੋਟੋ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਨਾਨਕਸਰ ਸਮਾਧ ਭਾਈ ਤੋਂ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਸਾਂਝੀ ਵਾਲਤਾ ਦਾ ਸੰਦੇਸ਼ ਦੇ ਪਸਾਰੇ ਵਾਸਤੇ ਗੁਰੂ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ ਨਾਨਕਸਰ ਠਾਠ ਸਮਾਧ ਭਾਈ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ 'ਚ ਸਮਾਪਤ ਹੋਵੇਗਾ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ ਨੂੰ ਧਾਰਨ ਕਰਕੇ ਆਪਣਾ ਜੀਵਨ ਸਫ਼ਲ ਬਣਾਉਣ ।