ਪੰਜਾਬ

punjab

ETV Bharat / state

9 ਪਿਸਤੌਲ,18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿਚ ਜ਼ਿੰਦਾ ਕਾਰਤੂਸ ਹੋਏ ਬਰਾਮਦ - ਆਰਮਜ਼ ਐਕਟ

ਮੋਗਾ ਦਾ ਰਹਿਣ ਵਾਲਾ ਇਕ ਨੌਜਵਾਨ ਦਿੱਲੀ ਪੁਲਿਸ ਨੇ ਸਮੈਪੁਰ ਬਾਦਲੀ ਇਲਾਕੇ ਤੋਂ ਗ੍ਰਿਫਤਾਰ ਕੀਤਾ ਜਿਸ ਕੋਲੋਂ 9 ਪਿਸਤੌਲ,18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿਚ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਉਸ ਕੋਲੋਂ ਸਖ਼ਤੀ ਨਾਲ ਪੁਛਗਿੱਛ ਕਰ ਰਹੀ ਹੈ।

cartridges recovered by delhi police
cartridges recovered by delhi police

By

Published : Nov 13, 2022, 1:53 PM IST

ਮੋਗਾ: ਜ਼ਿਲ੍ਹੇ ਦੇ ਇੱਕ 22 ਸਾਲਾ ਨੌਜਵਾਨ ਨੂੰ ਦਿੱਲੀ ਪੁਲਿਸ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 9 ਪਿਸਤੌਲ,18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿੱਚ ਜਿੰਦਾ ਕਾਰਤੂਸ ਹੋਏ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਸੌਰਭ ਵਾਸੀ ਮੋਗਾ ਜ਼ਿਲ੍ਹੇ ਵਜੋਂ ਹੋਈ ਹੈ, ਜਿਸ ਦਾ ਦਾਅਵਾ ਦਿੱਲੀ ਪੁਲਿਸ ਨੇ ਕੀਤਾ ਹੈ।

ਨੌਜਵਾਨ ਦਿੱਲੀ ਤੋਂ ਗ੍ਰਿਫਤਾਰ: ਹਾਲਾਂਕਿ ਦਿੱਲੀ ਪੁਲਿਸ ਅਜੇ ਤੱਕ ਉਸ ਦਾ ਸਹੀ ਪਤਾ ਨਹੀਂ ਲਗਾ ਸਕੀ ਹੈ। ਉਸ ਨੂੰ ਦਿੱਲੀ ਪੁਲਿਸ ਨੇ ਉੱਤਰੀ ਦਿੱਲੀ ਪੁਲਿਸ ਨੇ ਦਿੱਲੀ ਦੇ ਸਮੈਪੁਰ ਬਾਦਲੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਦੋ ਸਾਥੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਦਿੱਲੀ ਪੁਲਿਸ ਨੇ ਉਸ ਦੇ ਖ਼ਿਲਾਫ਼ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਿੱਲੀ ਪੁਲੀਸ ਨੇ ਪੰਜਾਬ ਵਿੱਚ ਕੁਝ ਥਾਵਾਂ ’ਤੇ ਛਾਪੇਮਾਰੀ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜੋ ਪੁਲਿਸ ਨੇ ਜਸਵਿੰਦਰ ਨੂੰ ਗ੍ਰਿਫ਼ਤਾਰ ਕਰਨ ਵਾਲੀ ਥਾਂ ਤੋਂ ਭੱਜਣ ਵਿੱਚ ਕਾਮਯਾਬ ਹੋ ਗਈਆਂ।

ਦਿੱਲੀ ਪੁਲਿਸ ਦਾ ਇਹ ਦਾਅਵਾ: ਮੁੱਢਲੀ ਜਾਂਚ ਦੌਰਾਨ ਜਸਵਿੰਦਰ ਨੇ ਦਿੱਲੀ ਪੁਲਿਸ ਨੂੰ ਖੁਲਾਸਾ ਕੀਤਾ ਹੈ ਕਿ ਉਹ ਅਤੇ ਉਸਦੇ ਸਾਥੀ ਪੰਜਾਬ, ਹਰਿਆਣਾ ਅਤੇ ਦਿੱਲੀ ਖੇਤਰਾਂ ਵਿੱਚ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਉਸ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਕਿਉਂਕਿ ਉਸ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਉਹ ਗੈਂਗਸਟਰਾਂ ਤੋਂ ਇਲਾਵਾ ਅੱਤਵਾਦੀਆਂ ਨੂੰ ਵੀ ਹਥਿਆਰ ਅਤੇ ਗੋਲਾ ਬਾਰੂਦ ਸਪਲਾਈ ਕਰਦਾ ਸੀ। ਇਸ ਦੌਰਾਨ ਮੋਗਾ ਵਿੱਚ ਸਥਾਨਕ ਪੁਲਿਸ ਅਤੇ ਖੁਫੀਆ ਏਜੰਸੀਆਂ ਨੇ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਪਿਛੋਕੜ ਦਾ ਪਤਾ ਲਗਾਉਣ ਲਈ ਹਰਕਤ ਵਿੱਚ ਆ ਗਈ ਹੈ।




ਇਹ ਵੀ ਪੜ੍ਹੋ:ਪਹਿਲਾਂ ਫਿਰੌਤੀ ਦੀਆਂ ਧਮਕੀਆਂ, ਮਨਾ ਕਰਨ 'ਤੇ ਸੁਨਿਆਰੇ ਦੇ ਘਰ ਚੱਲੀਆਂ ਗੋਲੀਆਂ !

ABOUT THE AUTHOR

...view details