ਮੋਗਾ: ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ (Government procurement of wheat) ਪੂਰੇ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਮਿਤੀ 1 ਮਈ, 2022 ਦੀ ਸ਼ਾਮ ਤੱਕ ਜ਼ਿਲ੍ਹਾ ਮੋਗਾ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿੱਚ ਕੁੱਲ 5 ਲੱਖ 87 ਹਜ਼ਾਰ 780 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਹੋਈ ਹੈ। ਆਮਦ ਹੋਈ ਕੁੱਲ ਕਣਕ ਵਿੱਚੋਂ 5 ਲੱਖ 87 ਹਜ਼ਾਰ 060 ਮੀਟ੍ਰਿਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜੋ:ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਲਿਆ ਇਹ ਫੈਸਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਦੇ ਪੁਖਤਾ ਪ੍ਰਬੰਧ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨਾਂ ਦੱਸਿਆ ਕਿ ਖ੍ਰੀਦ ਕੀਤੀ ਕਣਕ ਵਿੱਚੋਂ 90 ਫ਼ੀਸਦੀ ਕਣਕ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ ਤਾਂ ਕਿ ਕਿਸਾਨਾਂ ਨੂੰ ਜਗ੍ਹਾ ਸਬੰਧੀ ਮੰਡੀਆਂ ਵਿੱਚ ਮੁਸ਼ਕਿਲ ਪੇਸ਼ ਨਾ ਆਵੇ।
ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ ਵੱਲੋਂ ਹੁਣ ਤੱਕ 168956 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 130630 ਮੀਟ੍ਰਿਕ ਟਨ, ਪਨਸਪ ਵੱਲੋਂ 125363 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 66050 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 88533 ਮੀਟ੍ਰਿਕ ਟਨ ਅਤੇ ਟ੍ਰੇਡਰਜ਼ ਵੱਲੋਂ 7528 ਮੀਟ੍ਰਿਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜੋ:ਸੁਨੀਲ ਜਾਖੜ ਦੇਣਗੇ ਕਾਂਗਰਸ ਨੂੰ ਝਟਕਾ, 13 ਤੋਂ 15 ਮਈ ਵਿਚਕਾਰ ਚਿੰਤਨ ਸ਼ਿਵਰ 'ਚ ਖੋਲਣਗੇ ਹਾਈ ਕਮਾਂਡ ਦੀ ਪੋਲ