ਮੋਗਾ : ਚੋਣਾਂ ਦੇ ਨੇੜੇ ਆਉਂਦੇ ਹੀ ਸਿਆਸੀ ਮਾਹੌਲ ਸਰਗਰਮ ਹੋ ਗਿਆ ਹੈ। ਹਾਲ ਹੀ ਵਿੱਚ ਫਰੀਦਕੋਟ ਹਲਕੇ ਦੇ ਅਪਣਾ ਸਮਾਜ ਪਾਰਟੀ ਦੇ ਉਮੀਦਵਾਰ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਸਭਾ ਚੋਣ ਉਮੀਦਵਾਰ ਡਾ. ਸਰਵਨ ਸਿੰਘ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਮੇਰੇ ਤੇ ਮਾਮਲਾ ਕਿਉਂ ਦਰਜ ਕੀਤਾ ਗਿਆ।
ਅਪਣਾ ਸਮਾਜ ਪਾਰਟੀ ਦੇ ਉਮੀਦਵਾਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ
ਮੋਗਾ ਪੁਲਿਸ ਨੇ ਲੋਕ ਸਭਾ ਹਲਕਾ ਫਰੀਦਕੋਟ ਦੇ ਉਮੀਦਵਾਰ ਡਾ. ਸਵਰਨ ਸਿੰਘ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਮਾਮਲ ਦਰਜ ਕੀਤਾ ਹੈ। ਡਾ.ਸਵਰਨ ਸਿੰਘ ਨੇ ਰੋਸ ਪ੍ਰਗਟ ਕਰਦਿਆਂ ਕਿਹਾ- ਉਨਾਂ ਨੂੰ ਇਸ ਬਾਰੇ ਕੋਂਈ ਜਾਣਕਾਰੀ ਹੀ ਨਹੀਂ ਹੈ ਕਿ ਉਨ੍ਹਾਂ ਉੱਤੇ ਮਾਮਲਾ ਕਿਉਂ ਦਰਜ ਕੀਤਾ ਗਿਆ ਹੈ। ਲੋਕ ਉਨਾਂ ਦ ਅਕਸ ਨੂੰ ਖ਼ਰਾਬ ਕਰਨ ਦੀ ਸਾਜਿਸ਼ ਕਰ ਰਹੇ ਹਨ।
ਜਾਣਕਾਰੀ ਮੁਤਾਬਕ ਲੋਕਸਭਾ ਹਲਕਾ ਫਰੀਦਕੋਟ ਤੋਂ ਅਪਣਾ ਸਮਾਜ ਪਾਰਟੀ ਦੇ ਉਮੀਦਵਾਰ ਅਤੇ ਸੇਵਾ ਮੁਕਤ ਆਈਐਸ ਅਧਿਕਾਰੀ ਡਾ. ਸਵਰਨ ਸਿੰਘ ਨੇ ਉੱਤੇ ਬੀਤੇ ਦਿਨੀਂ ਮੋਗਾ ਪੁਲਿਸ ਥਾਣਾ ਨਿਹਾਲ ਸਿੰਘ ਵਿਖੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਬਾਰੇ ਰੋਸ ਪ੍ਰਗਟ ਕਰਦੇ ਹੋਏ ਡਾ. ਸਵਰਨ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਮੈਨੂੰ ਨਹੀਂ ਪਤਾ ਕਿਸ ਆਧਾਰ ਤੇ ਮੇਰੇ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੀਵਾਰ ਤੇ ਲਿੱਖੇ ਜਿਨ੍ਹਾਂ ਸਲੋਗਨ ਨੂੰ ਆਧਾਰ ਬਣਾਇਆ ਗਿੱਆ ਹੈ। ਉਹ ਤਿੰਨ ਮਹੀਨੇ ਪੁਰਾਣੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਗ਼ਲਤ ਤਰੀਕੇ ਨਾਲ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਸਾਜਿਸ਼ ਹੈ।