ਪੰਜਾਬ

punjab

ETV Bharat / state

ਨੌਜਵਾਨਾਂ ਨੂੰ ਸਿੱਖੀ ਦੇ ਨਾਲ ਜੋੜਣ ਦਾ ਇੱਕ ਵੱਖਰਾ ਉਪਰਾਲਾ - Azad welfare club Compitions

ਆਜ਼ਾਦ ਵੈੱਲਫੇਅਰ ਕਲੱਬ ਮੋਗਾ ਵੱਲੋਂ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਪ੍ਰਤੀਯੋਗਤਾ ਵਿੱਚ 400 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ। ਕੀ ਹੈ ਖ਼ਾਸ ਇਸ ਮੁਕਾਬਲੇ 'ਚ ਉਸ ਲਈ ਪੜ੍ਹੋ ਪੂਰੀ ਖ਼ਬਰ

ਫ਼ੋਟੋ

By

Published : Oct 8, 2019, 6:50 PM IST

ਮੋਗਾ: ਆਜ਼ਾਦ ਵੈੱਲਫੇਅਰ ਕਲੱਬ ਰਜਿਸਟਰਡ ਵੱਲੋਂ ਦਸਤਾਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਇਹ ਹੈ ਕਿ ਨੌਜਵਾਨ ਜੋ ਆਪਣੇ ਸਿੱਖੀ ਸਿਧਾਂਤਾਂ ਤੋਂ ਭਟਕ ਰਹੇ ਹਨ। ਉਨ੍ਹਾਂ ਨੂੰ ਸਹੀ ਰਾਹ ਵਿਖਾਇਆ ਜਾਵੇ।

ਵੇਖੋ ਵੀਡੀਓ
ਇਸ ਸਬੰਧੀ ਈਟੀਵੀ ਭਾਰਤ ਦੀ ਟੀਮ ਨਾਲ ਮੁਕਾਬਲੇ ਵਿੱਚ ਹਿੱਸਾ ਲੈਣ ਆਏ ਪ੍ਰਤੀਯੋਗੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜੋ ਬੱਚੇ ਇੱਥੇ ਆਉਂਦੇ ਨਹੀਂ ਹਨ ਉਨ੍ਹਾਂ ਨੂੰ ਜ਼ਰੂਰ ਆਉਣਾ ਚਾਹੀਦਾ ਕਿਉਂਕਿ ਇਨ੍ਹਾਂ ਮੁਕਾਬਲਿਆਂ 'ਚ ਸਿਖਿਆਵਾਂ ਮਿਲਦੀਆਂ ਹਨ। ਇਸ ਤੋਂ ਇਲਾਵਾ ਕਲੱਬ ਮੈਂਬਰ ਨੇ ਕਿਹਾ ਕਿ ਲੜਕੀਆਂ ਅਤੇ ਲੜਕੇ ਦੇ ਵੱਖ-ਵੱਖ ਉਮਰ ਗਰੁੱਪ ਬਣਾਏ ਗਏ ਹਨ। ਦੋਹਾਂ ਹੀ ਵਰਗਾਂ ਵਿੱਚੋਂ 12-12 ਪ੍ਰਤੀਯੋਗੀ ਚੁਣੇ ਜਾਣਗੇ ਜਿਨ੍ਹਾਂ ਦਾ ਮੁਕਾਬਲਾ 12 ਅਕਤੂਬਰ ਨੂੰ ਹੋਵੇਗਾ। ਦੱਸ ਦਈਏ ਕਿ ਇਸ ਮੁਕਾਬਲੇ 'ਚ 400 ਤੋਂ ਵਧ ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਜ਼ਿਕਰਏਖ਼ਾਸ ਹੈ ਕਿ ਪੰਜਾਬ 'ਚ ਵੱਖ ਵੱਖ ਸੰਸਥਾਵਾਂ ਵੱਲੋਂ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਹੁੰਦੀਆਂ ਹਨ ਜੋ ਸਮਾਜ ਲਈ ਲਾਹੇਵੰਦ ਵੀ ਸਾਬਿਤ ਹੁੰਦੀਆਂ ਹਨ।

ABOUT THE AUTHOR

...view details