ਪੰਜਾਬ

punjab

ETV Bharat / state

'ਬੇਸਹਾਰਾ ਅਤੇ ਲੋੜਵੰਦਾਂ ਨੂੰ ਅੱਖਾਂ ਦੀ ਰੌਸ਼ਨੀ ਪ੍ਰਦਾਨ ਕਰਵਾਉਣਾ ਸਭ ਤੋਂ ਵੱਡਾ ਪੁੰਨ'

ਮੋਗਾ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਪੜ੍ਹਾਓ ਸਾਹਿਬ, ਮਟਵਾਣੀ ਵਿਖੇ ਮੁਫ਼ਤ ਆਪ੍ਰੇਸ਼ਨ ਕੈਂਪ ਲਾਇਆ ਗਿਆ। ਇਸ ਵਿੱਚ ਬਹੁਤ ਹੀ ਲੋੜਵੰਦਾਂ ਦੀਆਂ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੀਤਾ ਗਿਆ ਅਤੇ ਮੁਫਚ ਐਨਕਾਂ ਵੀ ਵੰਡੀਆਂ ਗਈਆਂ।

Gurudwara Sahib Matwani at Moga, free operation camp in moga
Gurudwara Sahib Matwani at Moga, free operation camp in moga

By

Published : Sep 23, 2022, 2:22 PM IST

ਮੋਗਾ: ਗੁਰਦੁਆਰਾ ਪਾਤਸ਼ਾਹੀ ਛੇਵੀਂ ਪਾਤਸ਼ਾਹੀ ਸਾਹਿਬ ਮਟਵਾਣੀ ਵਿਖੇ ਸੰਤ ਬਾਬਾ ਜਗਤਾਰ ਸਿੰਘ ਅਜਾਦੀ ਘੁਲਾਟੀਏ ਅਤੇ ਸੱਚਖੰਡ ਵਾਸੀ ਬਾਬਾ ਗੁਰਦੇਵ ਸਿੰਘ ਜੀ ਮਟਵਾਣੀ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਫ੍ਰੀ ਮੈਗਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 200 ਦੇ ਕਰੀਬ ਲੋੜਵੰਦ ਮਰੀਜ਼ਾਂ ਨੂੰ ਲੈਂਜ਼ ਪਾਏ ਗਏ ਅਤੇ 400 ਦੇ ਕਰੀਬ ਮਰੀਜ਼ਾਂ ਨੂੰ ਫ੍ਰੀ ਐਨਕਾਂ ਵੰਡੀਆਂ ਗਈਆਂ।

ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸੰਤ ਬਾਬਾ ਅਰਵਿੰਦਰ ਸਿੰਘ ਜੀ ਨਾਨਕਸਰ ਵਾਲਿਆਂ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਉਸ ਦੀ ਨਜ਼ਰ ਪ੍ਰਦਾਨ ਕਰਵਾਉਣਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਤੇ ਸਾਨੂੰ ਅਜਿਹੇ ਕਾਰਜ ਵਧ ਚੜ੍ਹ ਕੇ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਈ ਅਮਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਪਾਤਸ਼ਾਹੀ ਸਾਹਿਬ ਦਾ ਇਹ ਬਹੁਤ ਵੱਡਾ ਉਪਰਾਲਾ ਹੈ, ਜਿਨ੍ਹਾਂ ਵੱਲੋਂ ਚਾਰ ਸੌ ਦੇ ਕਰੀਬ ਮਰੀਜ਼ਾਂ ਨੂੰ ਐਨਕਾਂ ਅਤੇ ਦੋ ਸੌ ਦੇ ਕਰੀਬ ਮਰੀਜ਼ਾਂ ਨੂੰ ਲੈਂਜ਼ ਪਵਾਏ ਗਏ ਹਨ। ਇਸ ਮੌਕੇ ਉਨ੍ਹਾਂ ਦਾਨੀ ਪੁਰਸ਼ਾਂ ਨੂੰ ਅਜਿਹੇ ਸਮਾਜ ਸੇਵੀ ਕਾਰਜ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

'ਬੇਸਹਾਰਾ ਅਤੇ ਲੋੜਵੰਦਾਂ ਨੂੰ ਅੱਖਾਂ ਦੀ ਰੌਸ਼ਨੀ ਪ੍ਰਦਾਨ ਕਰਵਾਉਣਾ ਸਭ ਤੋਂ ਵੱਡਾ ਪੁੰਨ'

ਇਸ ਮੌਕੇ ਤੇ ਪੁੱਜੇ ਸੰਤ ਮਹਾਂਪੁਰਸ਼ ਅਤੇ ਸਮਾਜਸੇਵੀ ਲੋਕਾਂ ਦਾ ਧੰਨਵਾਦ ਕਰਦਿਆਂ ਭਾਈ ਅਮਰਜੀਤ ਸਿੰਘ, ਮੁੱਖ ਸੇਵਾਦਾਰ ਗੁਰਦੁਆਰਾ ਮਟਵਾਣੀ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਸੰਗਤਾਂ ਤੇ ਦਾਨੀ ਪੁਰਸ਼ਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹਦੇ ਹਨ। ਇਸ ਮੌਕੇ, ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਘਬਰਾਉਣ ਦੀ ਲੋੜ ਨੇ ਸਾਰੇ ਪ੍ਰਬੰਧ ਗੁਰਦੁਆਰਾ ਸਾਹਿਬ ਵੱਲੋਂ ਕੀਤੇ ਗਏ ਹਨ ਅਤੇ ਹਰ ਇੱਕ ਨੂੰ ਅਪਰੇਸ਼ਨ ਉਪਰੰਤ ਘਰ ਛੱਡ ਕੇ ਆਇਆ ਜਾਵੇਗਾ।



ਇਹ ਵੀ ਪੜ੍ਹੋ:ਹੁਣ ਨੀਲੀ ਡਰੈੱਸ ਵਿੱਚ ਪਾਰਾ ਹਾਈ ਕਰਦੀ ਨਜ਼ਰ ਆਈ ਨੇਹਾ ਮਲਿਕ, ਸਾਂਝੀਆਂ ਕੀਤੀਆਂ ਤਸਵੀਰਾਂ

ABOUT THE AUTHOR

...view details