ਮੋਗਾ:ਜ਼ਿਲ੍ਹੇ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਇੱਕ ਤੇਜ਼ ਰਫ਼ਤਾਰ ਜੀਪ ਇੱਕ ਪਸ਼ੂ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ ਟਾਇਰਾਂ ਦੀ ਦੁਕਾਨ ਵਿੱਚ ਜਾ ਵੱਜੀ। ਇਸ ਕਾਰਨ ਦੁਕਾਨ ਦੇ ਬਾਹਰ ਸੁੱਤੇ ਪਏ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜੀਪ ‘ਚ ਸਵਾਰ ਦੋਵੇਂ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ ਅਤੇ ਜੀਪ ਨੂੰ ਕਬਜ਼ੇ ‘ਚ ਲੈ ਲਿਆ।
ਸੁੱਤੇ ਪਏ ਵਿਆਕਤੀਆਂ ਉਤੇ ਚੜ੍ਹੀ ਜੀਪ: ਮ੍ਰਿਤਕ ਜੇ ਨਾਲ ਹੀ ਇੱਕ ਹੋਰ ਵਿਅਕਤੀ ਵੀ ਸੁੱਤਾ ਪਿਆ ਸੀ। ਮ੍ਰਿਤਕ ਦੇ ਨਾਲ ਸੁੱਤੇ ਹੋਏ ਵਿਅਕਤੀ ਨੇ ਦੱਸਿਆ ਕਿ ਰਾਤ ਕਰੀਬ 11:40 ਵਜੇ ਤੇਜ਼ ਰਫਤਾਰ ਕਾਲੇ ਰੰਗ ਦੀ ਜੀਪ ਬੇਕਾਬੂ ਹੋ ਕੇ ਉਨ੍ਹਾਂ ਦੇ ਮੰਜੇ ਨਾਲ ਟਕਰਾਈ ਜਿਸ ਕਾਰਨ ਉਸ ਦੇ ਸਾਥੀ ਦੀ ਜਾਨ ਚਲੀ ਗਈ। ਹਾਦਸੇ ਦੀ ਆਵਾਜ਼ ਸੁਣ ਕੇ ਉਹ ਉਠਿਆ ਪਰ ਉਦੋਂ ਤੱਕ ਉਸ ਦਾ ਸਾਥੀ ਦਮ ਤੋੜ ਚੁੱਕਾ ਸੀ। ਜਦਕਿ ਡਰਾਈਵਰ ਜੀਪ ਨੂੰ ਭਜਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਨ੍ਹਾਂ ਦੇ ਵਿਰੋਧ ਕਾਰਨ ਡਰਾਈਵਰ ਅਤੇ ਉਸ ਦਾ ਸਾਥੀ ਮੌਕਾ ਪਾ ਕੇ ਉਥੋਂ ਫਰਾਰ ਹੋ ਗਏ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜੀਪ ਨੂੰ ਕਬਜ਼ੇ ਵਿੱਚ ਲੈ ਲਿਆ। ਜਦੋਂਕਿ ਮ੍ਰਿਤਕ ਦੇ ਭਰਾ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਪੋਸਟ ਮਾਰਟਮ ਲਈ ਲਿਜਾਇਆ ਗਿਆ।