ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟਰੈਕਟਰ ਨਾਲ ਟੱਕਰ ਮੋਗਾ:ਦੁਸਾਂਝ ਰੋਡ 'ਤੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਟੱਕਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ। ਜ਼ਖ਼ਮੀ ਨੌਜਵਾਨ ਨੂੰ ਮੋਗਾ ਦੀ ਸਮਾਜ ਸੇਵੀ ਸੰਸਥਾ ਨੇ ਸਰਕਾਰੀ ਹਸਪਤਾਲ ਮੋਗਾ ਪਹੁੰਚਾਇਆ, ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ।
ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ: ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਸਨ, ਜਿਸ ਕਾਰਨ ਇਹ ਬਹੁਤ ਜਿਆਦਾ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਰਹੇ ਹਨ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਸਨ ਨੌਜਵਾਨ: ਇਸ ਮੌਕੇ ਜ਼ਖ਼ਮੀ ਹੋਏ ਨੌਜਵਾਨ ਨੂੰ ਹਸਪਤਾਲ ਲੈ ਕੇ ਪਹੁੰਚੇ ਸਮਾਜ ਸੇਵੀ ਸੰਸਥਾ ਦੇ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੁਸਾਂਝ ਰੋਡ 'ਤੇ ਇੱਕ ਮੋਟਰਸਾਈਕਲ ਅਤੇ ਟੈਕਟਰ ਦੀ ਟੱਕਰ ਹੋ ਗਈ ਹੈ ਅਤੇ ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਦੂਜੇ ਦੀਆਂ ਲੱਤਾਂ ਟੁੱਟ ਗਈਆਂ ਸਨ, ਜਿਸ ਨੂੰ ਹਸਪਤਾਲ ਲੈ ਕੇ ਆਏ ਹਨ। ਉਹਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਕੇ 'ਤੇ ਹੀ ਪਤਾ ਲੱਗਾ ਸੀ ਕਿ ਇਹ ਨੌਜਵਾਨ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਸਨ ਤੇ ਇਹ ਦੋਵੇਂ ਸਕੇ ਭਰਾ ਸਨ।
ਪੁਲਿਸ ਅਧਿਕਾਰੀ ਦਾ ਬਿਆਨ:ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ ਅਤੇ ਉਹ ਮੌਕੇ 'ਤੇ ਪਹੁੰਚੇ। ਇਸ ਹਾਦਸੇ 'ਚ ਬਾਈਕ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੇ ਭਰਾ ਦੀਆਂ ਲੱਤਾਂ ਟੁੱਟ ਗਈਆਂ। ਉਹਨਾਂ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਕਿ ਇਹ ਪਿੰਡ ਕੋਟਸੇਖਾਂ ਦੇ ਰਹਿਣ ਵਾਲੇ ਹਨ ਅਤੇ ਉਹ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਅਸੀਂ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕਰ ਰਹੇ ਹਾਂ।