ਪੰਜਾਬ

punjab

ETV Bharat / state

ਦੋ ਗੁੱਟਾਂ ਵਿਚਕਾਰ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ - ਹਮਲਾਵਰ ਗ੍ਰਿਫ਼ਤ ਤੋਂ ਬਾਹਰ ਹਨ

ਮੋਗਾ ਵਿੱਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਦੋ ਗੁੱਟਾਂ ਵਿੱਚ ਫਾਇਰਿੰਗ (Firing took place in two groups) ਹੋਈ ਇਸ ਦੌਰਾਨ ਇੱਕ ਨੌਜਵਾਨ ਦੀ ਮੌਕੇ ਉੱਤੇ ਹੀ ਗੋਲੀ ਲੱਗਣ ਕਾਰਨ ਮੌਤ (A young man died in a firing ) ਹੋ ਗਈ ਜਦਕਿ ਦੂਜੇ ਨੌਜਵਾਨ ਅਰਸ਼ਦੀਪ ਦੇ ਗੋਲੀ ਲੱਗੀ ਹੈ ਅਤੇ ਉਹ ਹਸਪਤਾਲ ਵਿੱਚ ਜ਼ੇਰ ਏ ਇਲਾਜ ਹੈ। ਜ਼ਖ਼ਮੀ ਨੌਜਵਾਨ ਦਾ ਕਹਿਣਾ ਹੈ ਕਿ ਉਨ੍ਹਾਂ ਉੱਤੇ 15 ਦੇ ਕਰੀਬ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਹਨ।

A young man died in a firing between two groups in Moga
ਦੋ ਗੁੱਟਾਂ ਵਿਚਕਾਰ ਚੱਲੀਆਂ ਗੋਲੀਆਂ,ਇੱਕ ਨੌਜਵਾਨ ਦੀ ਮੌਕੇ ਉੱਤੇ ਹੋਈ ਮੌਤ

By

Published : Dec 22, 2022, 6:33 PM IST

ਦੋ ਗੁੱਟਾਂ ਵਿਚਕਾਰ ਚੱਲੀਆਂ ਗੋਲੀਆਂ,ਇੱਕ ਨੌਜਵਾਨ ਦੀ ਮੌਕੇ ਉੱਤੇ ਹੋਈ ਮੌਤ

ਮੋਗਾ:ਪੰਜਾਬ ਵਿੱਚ ਲਗਾਤਾਰ ਕਤਲ ਹੋ ਰਹੇ ਹਨ ਅਤੇ ਹੁਣ ਤਾਜਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਦੋ ਗੁੱਟਾਂ ਦਰਮਿਆਨ ਗੋਲੀਆਂ(Firing took place in two groups) ਚੱਲੀਆਂ ਹਨ ਅਤੇ ਇਸ ਵਾਰਦਾਤ ਦੌਰਾਨ ਇਕ ਨੌਜਵਾਨ ਦੀ (A young man died in a firing ) ਮੌਕੇ 'ਤੇ ਹੀ ਮੌਤ ਹੋ ਗਈ ਹੈ।

ਨੌਜਵਾਨ ਦੀ ਮੌਤ:ਇਹ ਮਾਮਲਾ ਬੀਤੀ ਦੇਰ ਰਾਤ ਮੋਗਾ ਦੇ ਹਲਕਾ ਧਰਮਕੋਟ ਦਾ ਹੈ। ਇਸ ਵਾਰਦਾਤ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ (A young man died in a firing ) ਮੌਤ ਅਤੇ ਇੱਕ ਦੇ ਪਟ 'ਤੇ ਗੋਲੀ ਲੱਗੀ ਹੈ। ਇਸ ਦੌਰਾਨ ਜ਼ਖ਼ਮੀ ਨੌਜਵਾਨ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

15 ਦੇ ਕਰੀਬ ਹਮਲਾਵਰ:ਇਸ ਪੂਰੀ ਵਾਰਦਾਤ ਬਾਰੇ ਜ਼ਖਮੀ ਅਰਸ਼ਦੀਪ ਨੇ ਦੱਸਿਆ ਹੈ ਕਿ ਕਾਰ ਅਤੇ ਮੋਟਰਸਾਈਕਲਾਂ ਉੱਤੇ ਸਵਾਰ ਹੋ ਕੇ ਆਏ 15 ਦੇ ਕਰੀਬ ਹਮਲਾਵਰਾਂ ਵੱਲੋਂ ਉਨ੍ਹਾਂ ਉੱਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਥੀ ਦੇ ਫਾਇਰ ਛਾਤੀ ਵਿੱਚ ਲੱਗਣ ਕਾਰਨ ਮੌਕੇ ਉੱਤੇ ਮੌਤ (Death on the spot due to fire in the chest) ਹੋ ਗਈ। ਜ਼ਖ਼ਮੀ ਨੌਜਵਾਨ ਮੁਤਾਬਿਕ ਵਾਰਦਾਤ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੇ ਕਿਹਾ ਇਨ੍ਹਾਂ ਕੋਲੋਂ ਅਸਲਾ ਅਤੇ ਤੇਜ਼ਧਾਰ ਹਥਿਆਰ ਸਨ। ।

ਇਹ ਵੀ ਪੜ੍ਹੋ:418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ

ਮਾਮਲੇ ਬਾਰੇ ਬੋਲਦਿਆਂ ਸਥਾਨਕ ਡੀਐੱਸਪੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਫਿਲਹਾਲ ਹਮਲਾਵਰ ਗ੍ਰਿਫ਼ਤ (The assailants are at large) ਤੋਂ ਬਾਹਰ ਹਨ ਪਰ ਉਨ੍ਹਾਂ ਨੂੰ ਜਲਦ ਕਾਬੂ ਕਰਕੇ ਸਲਾਖਾਂ ਦੇ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।

ABOUT THE AUTHOR

...view details