ਪੰਜਾਬ

punjab

ETV Bharat / state

ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ‘ਆਪ’ ਚੈਨ ਨਾਲ ਨਹੀਂ ਬੈਠੇਗੀ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕੀਤੇ ਗਏ ਕਿਸਾਨ ਮਹਾਂਸੰਮੇਲਨ ਵਿੱਚ ਪੰਜਾਬ ਭਰ ਵਿੱਚੋਂ ਲਾਮਿਸਾਲ ਲੋਕਾਂ ਦਾ ਇਕੱਠੋ ਹੋਇਆ। ਅੰਦੋਲਨ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੇ 282 ਕਿਸਾਨ ਸ਼ਹੀਦਾਂ ਨੂੰ ਫੁੱਲ ਭੇਂਟ ਕੀਤੀ ਅਤੇ 2 ਮਿੰਟ ਦਾ ਮੋਨ ਰੱਖਕੇ ਸ਼ਰਧਾਂਜਲੀ ਦਿੱਤੀ ਗਈ। ਕਿਸਾਨ ਮਹਾਸੰਮੇਲਨ ਵਿੱਚ ਵਿਸ਼ੇਸ਼ ਤੌਰ ਉੱਤੇ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਸਵਾਗਤ ਕੀਤਾ।

ਫ਼ੋਟੋ
ਫ਼ੋਟੋ

By

Published : Mar 21, 2021, 10:31 PM IST

ਬਾਘਾ ਪੁਰਾਣਾ/ਮੋਗਾ: ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕੀਤੇ ਗਏ ਕਿਸਾਨ ਮਹਾਂਸੰਮੇਲਨ ਵਿੱਚ ਪੰਜਾਬ ਭਰ ਵਿੱਚੋਂ ਲਾਮਿਸਾਲ ਲੋਕਾਂ ਦਾ ਇਕੱਠੋ ਹੋਇਆ। ਅੰਦੋਲਨ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੇ 282 ਕਿਸਾਨ ਸ਼ਹੀਦਾਂ ਨੂੰ ਫੁੱਲ ਭੇਂਟ ਕੀਤੀ ਅਤੇ 2 ਮਿੰਟ ਦਾ ਮੋਨ ਰੱਖਕੇ ਸ਼ਰਧਾਂਜਲੀ ਦਿੱਤੀ ਗਈ। ਕਿਸਾਨ ਮਹਾਸੰਮੇਲਨ ਵਿੱਚ ਵਿਸ਼ੇਸ਼ ਤੌਰ ਉੱਤੇ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾ ਨੂੰ ਸਲੂਟ ਕਰਨ ਆਇਆ ਹਾਂ, ਜਿਨ੍ਹਾਂ ਨੇ ਧੱਕੇਸ਼ਾਹੀ ਨਾਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਦੇ ਕਾਲੇ ਤਿੰਨ ਕਾਨੂੰਨਾਂ ਵਿਰੁੱਧ ਸਭ ਤੋਂ ਪਹਿਲਾਂ ਆਵਾਜ਼ ਚੁੱਕੀ। ਪੰਜਾਬ ਵਿੱਚ ਸਭ ਤੋਂ ਪਹਿਲਾਂ ਅੰਦੋਲਨ ਉਠਿਆ, ਉਹ ਦਿੱਲੀ ਪਹੁੰਚਿਆ ਤੇ ਹੌਲੀ-ਹੌਲੀ ਹੁਣ ਇਹ ਕਿਸਾਨ ਅੰਦੋਲਨ ਸਾਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਅਨਿਆ ਹੋਇਆ ਤਾਂ ਪੰਜਾਬ ਦੇ ਲੋਕਾਂ ਨੇ ਉਸ ਅਨਿਆ ਦੇ ਵਿਰੋਧ ਵਿਚ ਹਮੇਸ਼ਾ ਅਗਵਾਈ ਕੀਤੀ ਹੈ। ਅੱਜ ਵੀ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਢੰਗ ਨਾਲ ਕਾਲੇ ਕਾਨੂੰਨਾਂ ਲੈ ਕੇ ਆਈ ਤਾਂ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਪੰਜਾਬੀਆਂ ਨੇ ਅੰਦੋਲਨ ਦੀ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਕਰਕੇ ਹੀ ਅੱਜ ਲੋਕ ਭਾਜਪਾ ਨੂੰ ਨਿਕਾਰ ਰਹੇ ਹਨ। ਪਿਛਲੇ ਦਿੱਲੀ ਭਾਜਪਾ ਦੇ ਗੜ ਵਿੱਚ ਸੂਰਤ ਵਿੱਚ ਹੋਈਆਂ ਚੋਣਾਂ ਆਮ ਆਦਮੀ ਪਾਰਟੀ ਪਹਿਲੀ ਵਾਰ ਚੋਣ ਲੜੀ ਜਿੱਥੇ 27 ਸੀਟਾਂ ਜਿੱਤੀਆਂ ਤੇ ਕਾਂਗਰਸ ਨੂੰ ਜੀਰੋ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਭਰ ਵਿੱਚ ਜਿੱਥੇ ਗਿਆ ਹੈ ਉਥੋਂ ਦੇ ਲੋਕਾਂ ਨੇ ਕਿਹਾ ਕਿ ਅਸੀਂ ਸਾਰੇ ਕਿਸਾਨ ਅੰਦੋਲਨ ਨਾਲ ਹਾਂ। ਉਨ੍ਹਾਂ ਕਿਹਾ ਕਿ ਜੋ ਲੋਕ ਕਿਸਾਨ ਅੰਦੋਲਨ ਨੂੰ ਇਕ-ਦੋ ਸੂਬਿਆਂ ਦਾ ਅੰਦੋਲਨ ਕਹਿ ਰਹੇ ਹਨ, ਉਹ ਗਲਤੀ ਸੋਚ ਰਹੇ ਹਨ, ਅਸਲ ਵਿੱਚ ਇਹ ਅੰਦੋਲਨ ਦੇਸ਼ ਦੇ ਹਰ ਵਿਅਕਤੀ, ਬੱਚੇ ਬੱਚੇ ਦਾ ਅੰਦੋਲਨ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਇਸ ਅੰਦੋਲਨ ਦਾ ਸਿਰਫ਼ ਸਮਰਥਨ ਨਹੀਂ ਕੀਤਾ, ਸਗੋਂ ਇਸ ਵਿੱਚ ਸਮੂਲੀਅਤ ਕੀਤੀ ਹੈ। ਕਿਸਾਨਾਂ ਦੇ ਇਸ ਅੰਦੋਲਨ ਨਾਲ ਖੜਨ ਕਰਕੇ ਹੀ ਅੱਜ ਕੇਂਦਰ ਦੀ ਮੋਦੀ ਸਰਕਾਰ ਨੂੰ ਪ੍ਰੇਸ਼ਾਨ ਕਰ ਰਹੀ ਹੈ। ਮੋਦੀ ਸਰਕਾਰ ਹੁਣ ਦਿੱਲੀ ਸਰਕਾਰ ਦੀਆਂ ਸਾਰੀਆਂ ਸ਼ਕਤੀਆਂ ਖੋਹਣ ਲਈ ਸੰਸਦ ਵਿੱਚ ਕਾਨੂੰਨ ਲੈ ਕੇ ਆਈ ਹੈ। ਜਿਸ ਵਿੱਚ ਸਾਰੀਆਂ ਸ਼ਕਤੀਆਂ ਮੁੱਖ ਮੰਤਰੀ ਤੋਂ ਖੋਹਕੇ ਐਲਜੀ ਨੂੰ ਦਿੱਤੀਆਂ ਜਾਣ। ਮੋਦੀ ਸਰਕਾਰ ਦਿੱਲੀ ਸਰਕਾਰ ਨੂੰ ਇਕ ਗੂੰਗੇ-ਬੋਲਿਆਂ ਦੀ ਸਰਕਾਰ ਬਣਾਉਣਾ ਚਾਹੁੰਦੇ ਹੈ, ਜਿਸ ਨੂੰ ਅਸੀਂ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨ ਦਿੱਲੀ ਜਾ ਰਹੇ ਸਨ ਤਾਂ ਰਸਤੇ ਵਿੱਚ ਕਿਸਾਨਾਂ ਉੱਤੇ ਹਰ ਤਰਾਂ ਦਾ ਅੱਤਿਆਚਾਰ ਕੀਤਾ ਗਿਆ, ਪ੍ਰੰਤੂ ਪੰਜਾਬ ਦੇ ਕਿਸਾਨ ਦਿੱਲੀ ਵੱਲ ਵਧਦੇ ਰਹੇ। ਜਦੋਂ ਕਿਸਾਨ ਦਿੱਲੀ ਬਾਰਡਰ ਉਤੇ ਪਹੁੰਚ ਗਏ ਤਾਂ ਮੋਦੀ ਸਰਕਾਰ ਨੇ ਇਕ ਵੱਡੀ ਸਾਜਿਸ਼ ਰੱਚੀ ਕਿ ਦਿੱਲੀ ਦੇ ਵੱਡੇ ਵੱਡੇ ਸਟੇਡੀਅਮਾਂ ਨੂੰ ਜੇਲ ਬਣਾਕੇ ਕਿਸਾਨਾਂ ਨੂੰ ਉਨ੍ਹਾਂ ਵਿੱਚ ਸੁੱਟ ਦਿੱਤਾ ਜਾਵੇ। ਪਰ ਇਹ ਕਸਿਮਤ ਚੰਗੀ ਸੀ ਕਿ ਸਟੇਡੀਅਮਾਂ ਨੂੰ ਜੇਲ ਬਣਾਉਣ ਦੀ ਤਾਕਤ ਮੋਦੀ ਸਰਕਾਰ ਕੋਲ ਨਹੀਂ ਸੀ, ਉਹ ਸਾਡੀ ਦਿੱਲੀ ਦੀ ਸਰਕਾਰ ਕੋਲ ਸੀ। ਮੋਦੀ ਸਰਕਾਰ ਨੇ ਪੁਲਿਸ ਰਾਹੀਂ ਜਦੋਂ ਮੇਰੇ ਕੋਲ ਸਟੈਡੀਅਮਾਂ ਨੂੰ ਜੇਲ ਬਣਾਉਣ ਫਾਈਲ ਭੇਜੀ ਤਾਂ ਅਸੀਂ ਮਨਾਂ ਕਰ ਦਿੱਤਾ। ਸਾਡੇ ਉਤੇ ਬਹੁਤ ਦਬਾਅ ਵੀ ਪਾਇਆ, ਪਰ ਅਸੀਂ ਨਹੀਂ ਝੁਕੇ। ਮੋਦੀ ਸਰਕਾਰ ਨੂੰ ਜਵਾਬ ਦਿੰਦੇ ਹੋਏ ਮੈਂ ਫਾਇਲ ਉਤੇ ਲਿਖਿਆ ਕਿ ਕਿਸਾਨਾਂ ਦਾ ਅੰਦੋਲਨ ਸ਼ਾਂਤਮਈ ਹੈ, ਐਨਾਂ ਦੀਆਂ ਮੰਗਾਂ ਜਾਇਜ਼ ਹਨ ਉਨ੍ਹਾਂ ਨੂੰ ਮੰਨਿਆ ਜਾਵੇ। ਅਸੀਂ ਮੋਦੀ ਸਰਕਾਰ ਨੂੰ ਸਟੈਡੀਅਮ ਜੇਲਾਂ ਵਿੱਚ ਬਦਲਣ ਤੋਂ ਜਵਾਬ ਦੇ ਦਿੱਤਾ। ਇਸ ਕਰਕੇ ਸੰਸਦ ਵਿੱਚ ਮੋਦੀ ਸਰਕਾਰ ਕਾਨੁੰਨ ਲੈ ਕੇ ਆਈ ਹੈ ਕਿ ਦਿੱਲੀ ਵਿੱਚ ਸਾਰੀਆਂ ਪਾਵਰਾਂ ਮੁੱਖ ਮੰਤਰੀ ਦੀ ਨਹੀਂ ਹੋਵੇਗੀ, ਉਹ ਐਲਜੀ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਐਮਐਲਏ, ਐਮਪੀ ਅਤੇ ਵਲਟੀਅਰ ਸਭ ਕਿਸਾਨਾਂ ਦੀ ਬਿਨਾਂ ਕਿਸੇ ਪਾਰਟੀ ਚਿੰਨ ਤੋਂ ਵਾਲੀ ਥਾਂ ਉਤੇ ਇੱਕ ਸੇਵਾਦਾਰ ਦੀ ਤਰਾਂ ਸੇਵਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸਾਡੀ ਦਿੱਲੀ ਸਰਕਾਰ ਵੱਲੋਂ ਪੀਣ ਵਾਲੇ ਪਾਣੀ, ਪਖਾਨੇ, ਲੰਗਰ ਦਾ ਪ੍ਰਬੰਧ ਕੀਤਾ। ਫਿਰ ਕੁਝ ਲੋਕ ਆਏ ਮੇਰੇ ਕੋਲ ਆਏ ਕਿ ਮੋਬਾਇਲ ਦਾ ਨੈਟਵਰਕ ਨਾ ਹੋਣ ਕਾਰਨ ਸਾਨੂੰ ਪਿੰਡ ਗੱਲ ਕਰਨ ਦੀ ਮੁਸਕਿਲ ਹੁੰਦੀ ਹੈ, ਫਿਰ ਅਸੀਂ ਵਾਈਫਾਈ ਦਾ ਪ੍ਰਬੰਧ ਕੀਤਾ। ਉਨ੍ਹਾਂ ਕਿਹਾ ਕਿ ਇਕ ਦਿਨ ਜਦੋਂ ਮੈਂ ਸਿੰਘੂ ਬਾਰਡਰ ਉਤੇ ਕਿਸਾਨਾਂ ਨੂੰ ਮਿਲਣ ਜਾ ਰਿਹਾ ਸੀ ਤਾਂ ਦਿੱਲੀ ਪੁਲਿਸ ਨੇ ਮੈਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ, ਕਿਉਂਕਿ ਦਿੱਲੀ ਪੁਲਿਸ ਮੋਦੀ ਸਰਕਾਰ ਅੰਦਰ ਕੰਮ ਕਰਦੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਬਦਨਾਮ ਕਰਨ ਲਈ ਮੋਦੀ ਸਰਕਾਰ ਦੇ ਮੰਤਰੀ ਅਤੇ ਭਾਜਪਾ ਆਗੂ ਕਿਸਾਨਾਂ ਨੂੰ ਖਾਲਸਿਤਾਨੀ, ਅੱਤਵਾਦੀ ਕਹਿੰਦੇ ਰਹੇ। ਉਨ੍ਹਾਂ ਕਿਹਾ ਕਿ ਜਿੰਨਾਂ ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਉਨ੍ਹਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ 70 ਜਾਣਿਆਂ ਵਿਰੁੱਧ ਕੇਸ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲ ਤੋਂ ਸੱਤਾ ਵਿੱਚ ਰਹਿੰਦੀਆਂ ਪਾਰਟੀਆਂ ਨੇ ਕਿਸਾਨਾਂ ਧੋਖਾ ਦਿੱਤਾ ਹੈ। ਵੋਟਾਂ ਲੈਣ ਲਈ ਰਿਵਾਇਤੀ ਪਾਰਟੀਆਂ ਕਿਸਾਨਾਂ ਦਾ ਕਰਜ਼ਾ ਮੁਆ਼ਫ ਕਰਨ, ਨੌਕਰੀਆਂ ਦੇਣ ਦਾ ਵਾਅਦਾ ਤਾਂ ਕਰਦੀਆਂ ਹਨ, ਪਰ ਸੱਤਾ ਵਿੱਚ ਆਉਣ ਉਤੇ ਭੁੱਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਤਿੰਨ ਕਾਨੂੰਨ ਲਾਗੂ ਹੋ ਗਏ ਤਾਂ ਕਿਸਾਨਾਂ ਕੋਲ ਕੁਝ ਨਹੀਂ ਬਚੇਗਾ, ਸਭ ਇਨਾਂ ਰਿਵਾਇਤੀ ਪਾਰਟੀਆਂ ਦੇ ਪੂੰਜੀਪਤੀ ਦੋਸਤਾਂ ਕੋਲ ਚਲਿਆ ਜਾਵੇਗਾ।

ਉਨ੍ਹਾਂ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਚੋਣਾਂ ਤੋਂ ਪਹਿਲਾਂ ਸਮਾਰਟ ਫੋਨ ਦੇਣ, ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ, ਹਰ ਘਰ ਵਿੱਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਕੀਤੇ ਵਾਅਦਿਆਂ ਵਿੱਚੋਂ ਕੋਈ ਪੂਰਾ ਨਹੀਂ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਨੌਕਰੀ ਦੇਣ ਵਾਲੇ ਵੰਡੇ ਕਾਰਡ ਦਿਖਾਉਂਦੇ ਹੋਏ ਕਿਹਾ ਕੈਪਟਨ ਅਮਰਿੰਦਰ ਤਾਂ ਆਪਣੇ ਵਾਅਦੇ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਵੱਲੋਂ ਦਿੱਤਾ ਗਿਆ ਕਾਰਡ ਸੁੱਟਣਾ ਨਹੀਂ ਇਹ ਕਾਰਡ ਸਭਾਲਕੇ ਰੱਖਣਾ। ਇਹ ਕਾਰਡ ਤੁਹਾਨੂੰ ਯਾਦ ਦਿਵਾਏਗੀ ਕਿ 4 ਸਾਲ ਪਹਿਲਾਂ ਕੈਪਟਨ ਨੇ ਕਿਸ ਤਰਾਂ ਝੂਠ ਬੋਲਕੇ ਵੋਟ ਲਈ। ਕੈਪਟਨ ਨੇ ਤੁਹਾਨੂੰ ਧੋਖਾ ਦਿੱਤਾ ਹੈ ਉਸ ਤੋਂ ਹੁਣ ਬਦਲਾ ਲੈਣਾ ਹੈ।

ਉਨ੍ਹਾਂ ਬੀਤੇ ਦਿਨੀਂ ਇੱਕ ਨਿੱਜੀ ਚੈਨਲ ਵੱਲੋਂ ਕੀਤੇ ਗਏ ਸਰਵੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਰਵੇ ਮੁਤਾਬਕ 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੇਗੀ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਇਨਾਂ ਕੈਪਟਨ ਵੱਲੋਂ ਦਿੱਤੇ ਗਏ ਨੌਕਰੀ ਵਾਲੇ ਕਾਰਡਾਂ ਉਤੇ ‘ਆਪ’ ਦੀ ਸਰਕਾਰ ਸਭ ਨੂੰ ਨੌਕਰੀ ਦੇਵੇਗੀ, ਜਦੋਂ ਤੱਕ ਨੌਕਰੀ ਨਹੀਂ ਮਿਲੇਗੀ ਤਾਂ ਬੇਰੁਜ਼ਾਗਰੀ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੋ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਹ ਹਰ ਵਾਅਦਾ ਪੂਰਾ ਕੀਤਾ ਗਿਆ ਹੈ, ਪਰ ਕੈਪਟਨ ਸਾਹਿਬ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ 73 ਫੀਸਦੀ ਲੋਕਾਂ ਦੇ ਘਰ ਬਿਜਲੀ ਦਾ ਬਿੱਲ ਨਹੀਂ ਆਉਂਦਾ, ਜਦੋਂ ਕਿ ਪੰਜਾਬ ਦੇ ਲੋਕ ਸਭ ਤੋਂ ਮਹਿੰਗੀ ਬਿਜਲੀ ਖਰੀਦਦੇ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਚੋਣਾਂ ਤੋਂ ਪਹਿਲਾਂ ਮੈਂ ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ, ਅੱਜ ਦਿੱਲੀ ਦੇ ਸਕੂਲ ਸ਼ਾਨਦਾਰ ਬਣ ਗਏ ਹਨ, ਅੱਜ ਗਰੀਬਾਂ ਦੇ ਬੱਚੇ ਸ਼ਾਨਦਾਰ ਸਕੂਲਾਂ ਵਿੱਚ ਪੜਦੇ ਹਨ। ਹਸਪਤਾਲ ਬਣਾਉਣ ਦਾ ਵਾਅਦਾ ਕੀਤਾ ਸੀ, ਅੱਜ 15 ਲੱਖ ਰੁਪਏ ਦਾ ਵੀ ਆਪਰੇਸ਼ਨ ਮੁਫਤ ਹੁੰਦਾ ਹੈ, ਦਵਾਈ ਮੁਫਤ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਇੱਕ ਸਾਲ ਦੇ ਅੰਦਰ ਆਪਾਂ ਸਭ ਮਿਲਕੇ ਪਿੰਡ-ਪਿੰਡ, ਗਲੀ-ਗਲੀ, ਮੁਹੱਲੇ ਵਿੱਚ ਜਾ ਕੇ ਮਿਲਕੇ ਇਕ ਨਵੇਂ ਪੰਜਾਬ ਦਾ ਸੁਪਨਾ ਤਿਆਰ ਕਰਾਂਗੇ। ਇਕ ਅਜਿਹਾ ਪੰਜਾਬ ਬਣਾਉਣਾ ਜਿਸ ਵਿੱਚ ਕਿਸਾਨ, ਵਪਾਰੀ, ਹਰ ਵਿਅਕਤੀ ਖੁਸ਼ ਹੋਵੇ, ਜਿਥੇ ਸਭ ਨੂੰ ਸਿੱਖਿਆ, ਸਭ ਨੂੰ ਸਿਹਤ ਸਹੂਲਤਾਵਾਂ ਮਿਲਣ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਤਾਂ ਇਕ ਨਵਾਂ ਪੰਜਾਬ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਹਿਣਾ ਚਾਹੁੰਦੇ ਹਾਂ ਅਸੀਂ ਪੂਰੀ ਤਰਾਂ ਕਿਸਾਨਾਂ ਦੇ ਨਾਲ ਹਾਂ। ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ ਆਮ ਆਦਮੀ ਪਾਰਟੀ ਚੈਨ ਨਾਲ ਨਹੀਂ ਬੈਠਾਂਗੇ।

ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਤਾਨਾਸ਼ਾਹ ਨਰਿੰਦਰ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਖਿਲਾਫ ਅੱਜ ਦੇਸ਼ ਦਾ ਹਰ ਵਿਅਕਤੀ ਵਿਰੋਧ ਕਰ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਅੰਦੋਲਨ ਨਾਲ ਪਹਿਲਾਂ ਦਿਨ ਤੋਂ ਡਟਕੇ ਖੜੇ ਹਨ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਇਕ ਈਡੀ ਦੇ ਨੋਟਿਸ ਤੋਂ ਡਰ ਜਾਂਦੇ ਹਨ ਤੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਕੋਲ ਵੇਚ ਦਿੱਤਾ।

ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਰੈਲੀ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਚੁੱਲਿਆਂ ਵਿੱਚ ਬਲਦੀ ਅੱਗ ਖਤਰੇ ਵਿੱਚ ਹੈ, ਕਿਸਾਨ, ਸਾਡੀਆਂ ਨਸ਼ਲਾਂ ਖਤਰੇ ਵਿੱਚ ਹਨ। ਉਨ੍ਹਾਂ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣੇ ਹੋਏ ਕਿਹਾ ਕਿ ਉਹ ਧਰਮ ਨੂੰ ਵਰਤਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਬਾਦਲ ਪਰਿਵਾਰ ਉੱਤੇ ਕੋਈ ਵੀ ਸੰਕਟ ਆਵੇ ਉਹ ਧਰਮ ਨੂੰ ਵਰਤਦੇ ਹਨ। ਉਨਾਂ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅਜੇ ਤੱਕ ਬਰਗਾੜੀ ਮਾਮਲੇ ਵਿੱਚ ਦਾ ਇਨਸਾਫ ਨਹੀਂ ਮਿਲਿਆ। ਕੈਪਟਨ ਅਮਰਿੰਦਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਵਿੱਚੋਂ ਕੋਈ ਵਾਅਦਾ ਪੂਰਾ ਨਹੀਂ ਹੋਇਆ।

ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪਰ ਕੋਈ ਪੂਰਾ ਨਹੀਂ ਹੋਇਆ। ਹੁਣ ਜਦੋਂ ਚੋਣਾਂ ਨਜ਼ਦੀਕ ਆ ਗਈਆਂ ਤਾਂ ਚੋਣਾਂ ਜਿੱਤਣ ਵਾਸਤੇ ਆਪਣੇ ਨਾਲ ਪ੍ਰਸ਼ਾਂਤ ਕਿਸੋਰ ਨੂੰ ਲੈ ਆਏ ਜਿਨਾਂ ਨੇ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰਵਾਏ ਸਨ।

ABOUT THE AUTHOR

...view details