ਮੋਗਾ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਵੱਡਾ ਦੋਸ਼ ਲਾਉਂਦਿਆ ਕਿਹਾ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਕਾਂਗਰਸ ਦੀ ਧੱਕੇਸ਼ਾਹੀ ਵਧਦੀ ਜਾ ਰਹੀ ਹੈ। ਅਕਾਲੀ ਦਲ ਨੇ ਕਾਂਗਰਸੀ ਆਗੂਆਂ 'ਤੇ ਦੋਸ਼ ਲਗਾਇਆ ਹੈ ਕਿ ਕਾਂਗਰਸ, ਸਾਬਕਾ ਤੇ ਮੌਜੂਦਾ ਅਕਾਲੀ ਦਲ ਦੇ ਪੰਚਾਂ-ਸਰਪੰਚਾਂ ਤੇ ਸੋਸ਼ਲ ਕਲੱਬਾਂ ਦੇ ਪ੍ਰਧਾਨਾਂ ਵਿਰੁੱਧ ਝੂਠੇ ਪੁਲਿਸ ਮਾਮਲੇ ਦਰਜ ਕਰਨ ਦੀਆਂ ਧਮਕੀਆਂ ਦੇ ਰਹੇ ਹਨ।
ਅਕਾਲੀ ਦਲ ਨੇ ਲਗਾਇਆ ਕਾਂਗਰਸ ਸਰਕਾਰ 'ਤੇ ਬਦਲਾਖੋਰੀ ਦਾ ਦੋਸ਼ - punjab news
ਅਕਾਲੀ ਦਲ ਦਾ ਕਹਿਣਾ ਹੈ ਕਿ ਧਰਮਕੋਟ ਦੇ 38 ਸਾਬਕਾ 'ਤੇ ਮੌਜੂਦਾ ਪੰਚਾਂ-ਸਰਪੰਚਾਂ 'ਤੇ ਕਲੱਬ ਪ੍ਰਧਾਨ ਨੂੰ ਕਾਂਗਰਸ ਵਲੋਂ ਸ਼ਰੇਆਮ ਧਮਕੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਸਾਬਕਾ ਮੰਤਰੀ ਤੋਤਾ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਕੁੱਝ ਆਗੂ ਅਕਾਲੀ ਦਲ ਦੇ ਵਰਕਰਾਂ 'ਤੇ ਝੂਠੇ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਹਨ।
ਅਕਾਲੀ ਦਲ ਨੇ ਲਗਾਇਆ ਕਾਂਗਰਸ ਸਰਕਾਰ 'ਤੇ ਬਦਲਾਖੋਰੀ ਦਾ ਦੋਸ਼
ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਬਦਲਾਖੋਰੀ ਦੀ ਭਾਵਨਾ ਨਾਲ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਲਕਾ ਧਰਮਕੋਟ ਦੇ ਪਿੰਡਾਂ ਦੇ ਸੋਸ਼ਲ ਕਲੱਬਾਂ ਨੂੰ ਅਕਾਲੀ-ਭਾਜਪਾ ਸਰਕਾਰ ਸਮੇਂ ਜਿਹੜੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਸਨ, ਉਨ੍ਹਾਂ ਦੀ ਜਾਂਚ ਦੇ ਨਾਂਅ 'ਤੇ ਅਕਾਲੀ ਵਰਕਰਾਂ ਨੂੰ ਝੂਠੇ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਜਾ ਰਿਹਾ ਹੈ। ਤੋਤਾ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਦਾ ਇਹ ਰਵੱਈਆ ਨਾ ਬਦਲਿਆ ਤਾਂ ਅਕਾਲੀ ਦਲ ਇਸ ਮੁੱਦੇ ਨੂੰ ਲੈ ਕੇ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ।