ਪੰਜਾਬ

punjab

ETV Bharat / state

ਅਕਾਲੀ ਦਲ ਬਣਿਆ ਨਿੱਜੀ ਕੰਪਨੀ: ਬ੍ਰਹਮਪੁਰਾ - 2019 election

ਮੋਗਾ: ਲੋਕ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ ਸਾਰੀਆਂ ਪਾਰਟੀਆਂ ਨੇ ਵਰਕਰਾਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।

ss

By

Published : Feb 12, 2019, 12:05 AM IST

ਵੀਡਿਓ
ਬ੍ਰਹਮਪੁਰਾ ਨੇ ਕਿਹਾ ਕਿ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿੱਜੀ ਕੰਪਨੀ ਬਣਾ ਕੇ ਆਪਣੀਆਂ ਮਨਮਰਜ਼ੀਆਂ ਕੀਤੀਆਂ ਹਨ।

ਇਸ ਦੌਰਾਨ ਕਾਂਗਰਸ ਸਰਕਾਰ 'ਤੇ ਵੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਲੋਕੀਂ ਕਾਂਗਰਸ ਸਰਕਾਰ ਤੋਂ ਵੀ ਡਾਢੇ ਤੰਗ ਆਏ ਹੋਏ ਹਨ ਇਸ ਲਈ ਲੋਕ ਹੁਣ ਤੀਜਾ ਬਦਲ ਚਾਹੁੰਦੇ ਹਨ।

ਲੋਕ ਸਭਾ ਚੋਣਾਂ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਕਿਹਾ ਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਹਰੇਕ ਹਲਕੇ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ।

ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਡਾ਼ ਰਤਨ ਸਿੰਘ ਅਜਨਾਲਾ, ਮਨਮੋਹਨ ਸਿੰਘ ਸਠਿਆਲਾ, ਕਰਨੈਲ ਸਿੰਘ ਪੀਰ ਮੁਹੰਮਦ, ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ ਮੌਜੂਦ ਸਨ।

ABOUT THE AUTHOR

...view details