ਮੋਗਾ: ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਕਾਰਨ ਮਾਰੇ ਗਏ ਜ਼ਿਲ੍ਹਾ ਮੋਗਾ ਦੇ ਜਿਆਦਾਤਰ ਵਿਅਕਤੀਆਂ ਦੇ ਪਰਿਵਾਰਾਂ ਨੇ ਇਹ ਰਾਸ਼ੀ ਪ੍ਰਾਪਤ ਕਰਨ ਲਈ ਅਪਲਾਈ ਕਰ ਦਿੱਤਾ ਹੈ, ਜਿਹਨਾਂ ਵਿੱਚੋਂ ਬਹੁਤੇ ਪਰਿਵਾਰਾਂ ਨੂੰ ਇਹ ਰਾਸ਼ੀ ਮਿਲ ਵੀ ਚੁੱਕੀ ਹੈ। ਜਦਕਿ ਬਾਕੀ ਰਹਿੰਦੇ ਕੁਝ ਪਰਿਵਾਰਾਂ ਨੇ ਹਾਲੇ ਸੰਪਰਕ/ਅਪਲਾਈ ਨਹੀਂ ਕੀਤਾ ਹੈ।
ਇਹ ਵੀ ਪੜੋ:ਸਿਮਰਨਜੀਤ ਸਿੰਘ ਮਾਨ ਨੇ ਘੇਰੀ ਮਾਨ ਸਰਕਾਰ, ਕਿਹਾ-ਹਰਿਆਣਾ ਆਪਣੀ ਵਿਧਾਨ ਸਭਾ...
ਉਹਨਾਂ ਕਿਹਾ ਕਿ ਯੋਗ ਪਰਿਵਾਰ http://covidexgratia.punjab.gov.in ਵੈੱਬ ਪੋਰਟਲ ਉੱਤੇ ਜਾਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਸਿੱਧੇ ਤੌਰ ਉੱਤੇ ਅਪਲਾਈ ਕਰ ਸਕਦੇ ਹਨ। ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ, ਮੁੱਖ ਮੈਡੀਕਲ ਅਫ਼ਸਰ ਅਤੇ ਵਧੀਕ ਮੁੱਖ ਮੈਡੀਕਲ ਅਫ਼ਸਰ ਮੋਗਾ ਨੂੰ ਸ਼ਾਮਿਲ ਕੀਤਾ ਗਿਆ ਹੈ।