ਮੋਗਾ: ਪੰਜਾਬ ਪੁਲਿਸ ਦੇ ਵਲੰਟੀਅਰਾਂ ਵੱਲੋਂ ਲੋਕ ਕਲਾ ਮੰਚ ਦੇ ਕਲਾਕਾਰਾਂ ਨਾਲ ਰਾਤ ਵੇਲੇ ਕੀਤੀ ਗਈ ਬਤਮੀਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮੁੱਦੇ ਨੂੰ ਲੈ ਕੇ ਲੋਕ ਕਲਾ ਮੰਚ ਅਤੇ ਹੋਰ ਜਥੇਬੰਦੀਆਂ ਨੇ ਥਾਣਾ ਸ਼ਹਿਰੀ-1 ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਅਤੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਰਵਾਈ ਦੀ ਮੰਗ ਕੀਤੀ।
ਕਲਾਕਰਾਂ ਨਾਲ ਪੁਲਿਸ ਦੇ ਵਲੰਟੀਅਰਾਂ ਵੱਲੋਂ ਕੀਤੀ ਬਦਤਮੀਜ਼ੀ ਵਿਰੁੱਧ ਥਾਣੇ ਦਾ ਕੀਤਾ ਘਿਰਾਓ - ਮੋਗਾ
ਪੰਜਾਬ ਪੁਲਿਸ ਦੇ ਵਲੰਟੀਅਰਾਂ ਵੱਲੋਂ ਲੋਕ ਕਲਾ ਮੰਚ ਦੇ ਕਲਾਕਾਰਾਂ ਨਾਲ ਰਾਤ ਵੇਲੇ ਕੀਤੀ ਗਈ ਬਦਤਮੀਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮੁੱਦੇ ਨੂੰ ਲੈ ਕੇ ਲੋਕ ਕਲਾ ਮੰਚ ਅਤੇ ਹੋਰ ਜਥੇਬੰਦੀਆਂ ਨੇ ਥਾਣਾ ਸ਼ਹਿਰੀ-1 ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਅਤੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਰਵਾਈ ਦੀ ਮੰਗ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਕਲਾਕਾਰ ਨੇ ਦੱਸਿਆ ਕਿ ਉਹ ਮਾਨਸਾ ਤੋਂ ਕਿਸਾਨਾਂ ਦੇ ਧਰਨੇ ਵਿੱਚ ਨਾਕਟ ਖੇਡ ਕੇ ਵਾਪਸ ਆ ਰਹੇ ਸਨ। ਜਦੋਂ ਉਹ ਅਤੇ ਉਸ ਦੇ ਦੋ ਹੋਰ ਕਲਾਕਾਰ ਸਾਥੀ ਮੋਗਾ ਰੇਲਵੇ ਸਟੇਸ਼ਨ 'ਤੇ ਜਾਰੀ ਕਿਸਾਨਾਂ ਦੇ ਧਰਨੇ ਵੱਲ ਤੁਰੇ ਜਾ ਰਹੇ ਸਨ ਤਾਂ ਰਾਹ ਵਿੱਚ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੱਸਣ ਦੇ ਬਾਵਜੂਦ ਵੀ ਉਸ ਨੇ ਇੱਕ ਨਹੀਂ ਸੁਣੀ। ਮਹਿਲਾ ਕਲਾਕਾਰ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਨੇ ਸ਼ਰਾਬ ਪੀਤੀ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਧੱਕੇ ਨਾਲ ਥਾਣੇ ਵਿੱਚ ਲੈ ਆਇਆ।
ਇਸ ਮੌਕੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਦਤਮੀਜ਼ੀ ਕਰਨ ਵਾਲਾ ਸੀਪੀਓ ਸੀ ਅਤੇ ਉਸ ਨੇ ਸ਼ਰਾਬ ਪੀਤੀ ਸੀ ਜਾ ਨਹੀਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਸ ਮਾਮਲੇ ਵਿੱਚ ਦੋਵੇਂ ਧਿਰਾਂ ਨੂੰ ਬੁਲਾ ਕੇ ਸਮਝਾਉਣਾ ਕਰਵਾ ਦਿੱਤਾ ਗਿਆ ਹੈ ਅਤੇ ਦੋਸ਼ੀ ਸੀਪੀਓ ਨੇ ਜਨਤਕ ਮੁਆਫੀ ਮੰਗ ਲਈ ਹੈ।