ਮੋਗਾ: ਜ਼ਿਲ੍ਹੇ ਦੇ ਥਾਣਾ ਧਰਮਕੋਟ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ ਪਿੰਡ ਕੈਲੇ ਦੇ ਵਾਸੀ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਨੇ ਰੰਗੇ ਹੱਥੀਂ ਕਾਬੂ ਕੀਤਾ। ਜਗਮੋਹਨ ਸਿੰਘ ਨੇ ਫੜੇ ਗਏ ਏਐਸਆਈ ਤੋਂ ਉਸ ਦਾ ਜੁਰਮ ਵੀ ਕਬੂਲ ਕਰਵਾਇਆ।
ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ - ASI caught taking bribery in moga
ਲੋਕ ਇਨਸਾਫ਼ ਪਾਰਟੀ ਦੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਨੇ ਜ਼ਿਲ੍ਹੇ ਦੇ ਥਾਣਾ ਧਰਮਕੋਟ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਵੱਲੋਂ ਇਹ ਕਾਰਵਾਈ ਪਿੰਡ ਕੈਲੇ ਦੇ ਵਾਸੀ ਗੁਰਮੇਲ ਸਿੰਘ ਦੀ ਸ਼ਿਕਾਇਤ ਦੇ ਅਧਾਰ ਉੱਤੇ ਕੀਤੀ ਗਈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀਐਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਧਰਮਕੋਟ ਥਾਣੇ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੇ ਗੁਰਮੇਲ ਸਿੰਘ ਤੋਂ ਹਾਈਕੋਰਟ ਦੇ ਹੁਕਮਾਂ ਦੇ ਆਧਾਰ 'ਤੇ ਇੱਕ ਮਾਮਲੇ ਵਿੱਚ ਸ਼ਾਮਲ ਤਫਤੀਸ਼ ਕਰਨ ਦੇ ਚੱਲਦੇ 10 ਹਜ਼ਾਰ ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਮਗਰੋਂ ਗੁਰਮੇਲ ਸਿੰਘ ਨੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਨੂੰ ਇਸ ਮਾਮਲੇ ਬਾਰੇ ਦੱਸਿਆ ਅਤੇ ਜਗਮੋਹਨ ਸਿੰਘ ਨੇ ਫੌਰੀ ਕਾਰਵਾਈ ਕਰਦਿਆਂ ਫੇਸਬੁੱਕ 'ਤੇ ਲਾਈਵ ਹੋ ਕੇ ਏਐਸਆਈ ਨੂੰ ਰੰਗੇ ਹੱਥੀਂ ਫੜਿਆ।
ਇਸ ਤੋਂ ਬਾਅਦ ਜਦੋਂ ਗੁਰਮੇਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਤਾਂ ਏਐਸਆਈ ਸੁਖਦੇਵ ਸਿੰਘ ਅਤੇ ਪਿੰਡ ਦੇ ਸਰਪੰਚ ਗੁਰਨਿਸ਼ਾਨ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ । ਦੱਸਣਯੋਗ ਹੈ ਕਿ ਗੁਰਨਿਸ਼ਾਨ ਸਿੰਘ ਨੇ ਗੁਰਮੇਲ ਸਿੰਘ ਨੂੰ 10 ਹਜ਼ਾਰ ਰੁਪਏ ਸੁਖਦੇਵ ਸਿੰਘ ਏਐਸਆਈ ਨੂੰ ਦੇਣ ਲਈ ਫੋਨ 'ਤੇ ਕਿਹਾ ਸੀ।