ਪੰਜਾਬ

punjab

ETV Bharat / state

ਖੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਵੀਡੀਓ ਬਣਾ ਕੈਪਟਨ ਤੋਂ ਕੀਤੀ ਇਨਸਾਫ਼ ਦੀ ਮੰਗ

ਮੋਗਾ ਦੇ ਕਸਬਾ ਬਧਨੀ ਕਲਾ ਦੇ ਹਰਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਰਦੀਪ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਾਬਾ ਜੀਵਨ ਸਿੰਘ ਬਸਤੀ ਰਾਊਕੇ ਰੋਡ ਉੱਤੇ ਲਾਈਵ ਹੋ ਕੇ ਆਪਣੇ ਖੁਦਕੁਸ਼ੀ ਦੇ ਕਾਰਨਾਂ ਬਾਰੇ ਦੱਸਿਆ ਸੀ ਜਿਸ ਦੇ ਆਧਾਰ ਉੱਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਫ਼ੋਟੋ
ਫ਼ੋਟੋ

By

Published : Aug 12, 2020, 11:22 AM IST

Updated : Aug 12, 2020, 12:49 PM IST

ਮੋਗਾ: ਜ਼ਿਲ੍ਹੇ ਦੇ ਕਸਬਾ ਬਧਨੀ ਕਲਾ ਦੇ ਹਰਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹਰਦੀਪ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਾਬਾ ਜੀਵਨ ਸਿੰਘ ਬਸਤੀ ਰਾਊਕੇ ਰੋਡ ਉੱਤੇ ਲਾਈਵ ਹੋ ਕੇ ਆਪਣੇ ਖੁਦਕੁਸ਼ੀ ਦੇ ਕਾਰਨਾਂ ਬਾਰੇ ਦੱਸਿਆ ਸੀ ਤੇ ਉਸ ਵੀਡੀਓ ਰਾਹੀ ਉਸ ਨੇ ਕੈਪਟਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਸੀ।

ਹਰਦੀਪ ਸਿੰਘ ਨੇ ਲਾਈਵ ਹੋ ਕੇ ਦੱਸਿਆ ਕਿ ਉਹ ਆਪਣੀ ਪਤਨੀ, ਸੱਸ, ਵੱਡੇ ਸਾਲੇ, ਸਾਲੀ, ਸਾਂਢੂ ਤੋਂ ਕਾਫੀ ਜ਼ਿਆਦਾ ਪਰੇਸ਼ਾਨ ਹੈ ਉਸ ਨੇ ਕਿਹਾ ਕਿ ਉਹ ਉਸ ਨੂੰ ਧਮਾਕਿਆਂ ਦਿੰਦੇ ਸਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਸ ਦੇ ਸੁਹਰੇ ਪਰਿਵਾਰ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਵੀਡੀਓ

ਮ੍ਰਿਤਕ ਦੇ ਪਿਤਾ ਰੇਸ਼ਮ ਸਿੰਘ ਨੇ ਕਿਹਾ ਕਿ ਹਰਦੀਪ ਸਿੰਘ ਡਰਾਇਵਰੀ ਦਾ ਕੰਮ ਕਰਦਾ ਸੀ। ਉਨ੍ਹਾਂ ਨੇ ਕਿਹਾ ਕਿ ਹਰਦੀਪ ਸਿੰਘ ਦੇ ਵਿਆਹ ਨੂੰ ਕਰੀਬ 8 ਮਹੀਨੇ ਹੋ ਗਏ ਸਨ। ਉਦੋਂ ਤੋਂ ਹੀ ਉਸ ਨੂੰ ਉਸ ਦਾ ਸੁਹਰਾ ਪਰਿਵਾਰ ਕਾਫੀ ਪਰੇਸ਼ਾਨ ਕਰ ਰਿਹਾ ਸੀ। ਉਹ ਆਪਣੀ ਘਰਵਾਲੀ ਤੋਂ ਬਹੁਤ ਦੁਖੀ ਸੀ। ਉਨ੍ਹਾਂ ਕਿਹਾ ਕਿ ਜਿਸ ਤੋਂ ਦੁਖੀ ਹੋ ਕੇ ਹਰਦੀਪ ਸਿੰਘ ਨੇ ਕੱਲ ਇਹ ਕਦਮ ਚੁੱਕਿਆ। ਉਨ੍ਹਾਂ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਜਾਂਚ ਅਧਿਕਾਰੀ ਨੇ ਕਿਹਾ ਕਿ ਬੀਤੀ ਸ਼ਾਮ ਨੂੰ ਹਰਦੀਪ ਸਿੰਘ ਨਾਂਅ ਦੇ ਵਿਅਕਤੀ ਨੇ ਨਹਿਰ ਉੱਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਜਿਸ ਨੇ ਫਾਹਾ ਲਾਉਣ ਤੋਂ ਪਹਿਲਾਂ ਆਪਣੀ ਇੱਕ ਵੀਡੀਓ ਵੀ ਬਣਾਈ ਸੀ। ਉਸ ਵੀਡੀਓ ਦੇ ਆਧਾਰ ਉੱਤੇ ਉਨ੍ਹਾਂ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਵੀਡੀਓ

ਇਹ ਵੀ ਪੜ੍ਹੋ:ਜਨਮ ਅਸ਼ਟਮੀ ਮੌਕੇ ਮੰਦਰਾਂ 'ਚ ਨਤਮਸਤਕ ਹੋ ਰਹੇ ਸ਼ਰਧਾਲੂ, ਕੋਰੋਨਾ ਕਰਕੇ ਵੱਡੇ ਸਮਾਗਮਾਂ ਤੋਂ ਪਰਹੇਜ਼

Last Updated : Aug 12, 2020, 12:49 PM IST

ABOUT THE AUTHOR

...view details