ਮੋਗਾ:ਮੋਗਾ ਬਰਨਾਲਾ ਹਾਈਵੇ ਸਥਿਤ ਪਿੰਡ ਬੁੱਟਰ ਕੋਲ ਕਾਰ ਅਤੇ ਟਰਾਲੇ ਦੀ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਬਾਦਸੇ ਦੌਰਾਨ ਪਿੰਡ ਭਾਗੀਕੇ ਦੇ ਇੱਕ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ (Bhangra artist died in a road accident) ਹੋ ਗਈ ਅਤੇ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਜਖਮੀ ਨੌਜਵਾਨਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜੋ:Assembly bypolls: 6 ਸੂਬਿਆਂ ਵਿੱਚ 7 ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣ ਅੱਜ
ਭਿਆਨਕ ਸੜਕ ਹਾਦਸੇ ਵਿੱਚ ਭੰਗੜਾ ਕਲਾਕਾਰ ਦੀ ਮੌਤ
ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਦਾ ਭੰਗੜਾ ਕਲਾਕਾਰ ਕੁਲਦੀਪ ਸਿੰਘ ਆਪਣੇ ਸਾਥੀਆਂ ਨਾਲ ਜਲਾਲਾਬਾਦ ਤੋਂ ਇਨੋਵਾ ਕਾਰ 'ਤੇ ਸੱਭਿਆਚਾਰਕ ਪ੍ਰੋਗਰਾਮ ਲਗਾ ਕੇ ਪਿੰਡ ਆ ਰਹੇ ਸਨ ਕਿ ਪਿੰਡ ਬੁੱਟਰ ਕਲਾਂ ਕੋਲ ਟਰਾਲੇ ਨੂੰ ਓਵਰਟੇਕ ਕਰਨ ਲੱਗਿਆਂ ਹਾਦਸਾ ਵਾਪਰ (Bhangra artist died in a road accident) ਗਿਆ।
ਭਿਆਨਕ ਸੜਕ ਹਾਦਸੇ ਵਿੱਚ ਭੰਗੜਾ ਕਲਾਕਾਰ ਦੀ ਮੌਤ ਇਸ ਭਿਆਨਕ ਹਾਦਸੇ ਵਿੱਚ ਕਾਰ ਦੇ ਪਰਖਚੇ ਉੱਡ ਗਏ। ਸਖ਼ਤ ਜ਼ਖਮੀ ਹੋਏ ਮਨਦੀਪ ਸਿੰਘ ਤੇ ਸਤਨਾਮ ਸਿੰਘ ਘੋਲੀਆ ਖੁਰਦ ਅਤੇ ਪਵਨ ਸਿੰਘ ਮਾਣੂਕੇ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਹਾਦਸੇ ਤੋਂ ਬਾਅਦ ਪਿੰਡ ਭਾਗੀਕੇ ਵਿੱਚ ਸੋਗ ਦੀ ਲਹਿਰ ਹੈ। ਥਾਣਾ ਬਧਨੀ ਕਲਾਂ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ:Love Horoscope: ਵੀਕਐਂਡ ਲਵ ਲਾਈਫ, ਤੋਹਫੇ ਅਤੇ ਸਰਪ੍ਰਾਈਜ਼ ਡੇਟਸ ਨਾਲ ਰੋਮਾਂਟਿਕ ਰਹੇਗਾ