ਮੋਗਾ:ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਕਮੇਟੀ ਮੋਗਾ ਵੱਲੋਂ ਧਰਨਾ ਲਗਾਇਆ ਗਿਆ। ਇਹ ਧਰਨਾ ਸੂਬਾ ਕਮੇਟੀ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦ ਦੀ ਪ੍ਰਧਾਨਗੀ ਹੇਠ ਲਾਇਆ ਗਿਆ। ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਜਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਸਜ਼ਾ ਪੂਰੀ ਕਰ ਚੱਕੇ ਕੈਦੀਆਂ ਦੇ ਪੱਖ 'ਚ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਸਜ਼ਾ ਯਾਫਤਾ ਕੈਦੀ ਕਾਨੂੰਨ ਅਨੁਸਾਰ ਪੂਰੀ ਸਜਾ ਭੁਗਤਣ ਤੋਂ ਬਾਅਦ ਵੀ ਵੱਡੀ ਗਿਣਤੀ ਵਿੱਚ ਜੇਲ੍ਹਾਂ ਵਿੱਚ ਸੜ ਰਹੇ ਹਨ।
ਸਰਕਾਰ ਦਾ ਮੰਦਭਾਗਾ ਰਵੱਇਆ:ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਇਹ ਮੰਦਭਾਗਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕੈਦੀਆਂ ਦੇ ਕੇਸਾਂ ਦੀ ਬਕਾਇਦਾ ਸੁਣਵਾਈ (ਟ੍ਰਾਇਲ) ਸ਼ੁਰੂ ਕਰਨ ਤੋਂ ਬਿਨ੍ਹਾਂ ਹੀ ਉਸ ਸਾਲਾਂ ਬੱਧੀ ਜੇਲ੍ਹਾਂ ਵਿੱਚ ਡੱਕੇ ਹੋਏ ਹਨ। ਸਰਕਾਰਾਂ ਵੱਲੋਂ ਕੀਤੀ ਜਾ ਰਹੀ ਇਸ ਬੇਇਨਸਾਫ਼ੀ ਵਿਰੁੱਧ ਰੋਸ ਪ੍ਰਗਟਾਉਣ ਲਈ ਇਹ ਧਰਨਾ ਲਗਾਇਆ ਗਿਆ।