ਮੋਗਾ : ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ਦੀ ਪ੍ਰਾਪਤੀ ਲਈ ਉਨ੍ਹਾਂ ਦੇ ਨਾਲ ਸਾਥ ਦੇਣ 11 ਜ਼ਮਹੂਰੀ ਕਿਸਾਨ ਜਥੇਬੰਦੀਆਂ ਨੇ ਮੋਗਾ ਦੇ ਡੀਸੀ ਦਫ਼ਤਰ ਮੂਹਰੇ ਧਰਨਾ ਲਾਇਆ ਅਤੇ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ।
ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਵੱਲੋਂ ਕੀਤੀ ਗਈ।
ਤੁਹਾਨੂੰ ਦੱਸ ਦਈਏ ਕਿ 5 ਅਗਸਤ 2019 ਨੂੰ ਕਸ਼ਮੀਰ ਵਿਚੋਂ ਧਾਰਾ 370 ਅਤੇ 35 ਏ ਨੂੰ ਖ਼ਤਮ ਕਰਨ ਦਾ ਜੋ ਫ਼ੈਸਲਾ ਭਾਰਤ ਸਰਕਾਰ ਨੇ ਲਿਆ ਹੈ ਉਸ ਨੂੰ ਤੁਰੰਤ ਵਾਪਸ ਲਿਆ ਜਾਵੇ, ਕਿਸਾਨ ਯੂਨੀਅਨ ਨੇ ਇਹ ਮੰਗ ਕੀਤੀ ਹੈ। ਕਸ਼ਮੀਰ ਵਿੱਚੋਂ ਦਬਾਅ ਅਤੇ ਦਹਿਸ਼ਤ ਦਾ ਮਾਹੌਲ ਖ਼ਤਮ ਕੀਤਾ ਜਾਵੇ।