ਮੋਗਾ: ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ (Bharatiya Janata Party candidate) ਤੇ ਮੌਜੂਦਾ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹ ਦਿਲ ਦੀਆਂ ਗਹਿਰਾਈਆਂ ਤੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ (Thank you voters) ਕਰਦੇ ਹਨ। ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੋਟਾਂ ਪਾਈਆਂ। ਉਨ੍ਹਾਂ ਆਖਿਆ ਕਿ ਉਹ ਇਸ ਵਿਸ਼ਵਾਸ਼ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ ਅਤੇ ਉਹ ਵਚਨ ਦਿੰਦੇ ਹਨ ਕਿ ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨਿਮਰ ਹੋ ਕੇ ਲੋਕ ਸੇਵਾ ਕੀਤੀ ਹੈ, ਉਹ ਸੇਵਾ ਨਿਰੰਤਰ ਜਾਰੀ ਰਹੇਗੀ ਅਤੇ ਉਹ ਮੋਗੇ ਨੂੰ ਸੋਹਣੇ ਮੋਗੇ ਵਜੋਂ ਤਾਮੀਰ ਕਰਨ ਦਾ ਸੁਫ਼ਨਾ ਤਾਂ ਪੂਰਾ ਕਰਨਗੇ ਹੀ ਬਲਕਿ ਆਪਣੇ ਲੋਕਾਂ ਦਾ ਮਾਣ ਸਤਿਕਾਰ ਉਨ੍ਹਾਂ ਦੀ ਪਹਿਲ ਵਿੱਚ ਸ਼ਾਮਲ ਰਹੇਗਾ।
ਉਨ੍ਹਾਂ ਕਿਹਾ ਕਿ ਉਹ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਕੀਤੀ ਗ੍ਰਹਿ ਗੱਡਵੀਂ ਮਦਦ ਲਈ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਦੀ ਜਿੱਤ ਦੇ ਝੰਡੇ ਗੱਡੇ ਜਾਣਾ ਯਕੀਨੀ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਉਹ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ (Bharatiya Janata Party High Command) ਦਾ ਤਹਿ ਦਿਲੋਂ ਸ਼ੁੱਕਰੀਆ ਅਦਾ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।