ਮੋਗਾ:ਅੱਜ ਦੇ ਦਿਨ ਨੂੰ ਬੀਜੇਪੀ ਵੱਲੋਂ ਪੂਰੇ ਦੇਸ਼ ਵਿੱਚ ਕਾਲਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਬੀਜੇਪੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਆਪਣੇ ਘਰਾਂ ‘ਤੇ ਕਾਲੇ ਝੰਡੇ ਲਗਾਏ ਗਏ, ਦਰਅਸਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 25 ਜੂਨ 1975 ਨੂੰ ਦੇਸ਼ ਵਿੱਚ ਤਤਕਾਲ ਐਮਰਜੈਂਸੀ (Emergency) ਐਲਾਨ ਕਰ ਦਿੱਤੀ ਗਈ ਸੀ।
ਮੋਗਾ ਜ਼ਿਲ੍ਹੇ ਤੋਂ ਬੀਜੇਪੀ ਦੇ ਜ਼ਿਲ੍ਹਾਂ ਪ੍ਰਧਾਨ ਵਿਨੈ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਕੋਵਿਡ ਕਾਲ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੋਈ ਵੀ ਰੋਸ ਮੁਜ਼ਾਹਰਾ ਜਾਂ ਇਕੱਠ ਨਹੀਂ ਕੀਤਾ ਗਿਆ, ਪਰ ਸਾਬਕਾ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਾਨਾਸ਼ਾਹੀ ਦੇ ਖ਼ਿਲਾਫ਼ ਅੱਜ ਦੇਸ਼ ਭਰ ਵਿੱਚ ਬੀਜੇਪੀ ਵੱਲੋਂ ਆਪਣੇ-ਆਪਣੇ ਘਰਾਂ ਵਿੱਚ ਕਾਲੇ ਝੰਡੇ ਲਗਾ ਕੇ ਕਾਲਾ ਦਿਵਸ ਮਨਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ ਇੰਦਰਾ ਗਾਂਧੀ ਵੱਲੋਂ ਤਾਨਾਸ਼ਾਹੀ ਹੁਕਮ ਜਾਰੀ ਕਰਦਿਆਂ ਐਮਰਜੈਂਸੀ ਲਗਾ ਦਿੱਤੀ ਗਈ ਸੀ। ਅਤੇ ਦੇਸ਼ ਭਰ ਦੇ ਅਨੇਕਾਂ ਲੀਡਰਾਂ ਅਤੇ ਮੀਡੀਆ ਕਰਮੀਆਂ ਸਮੇਤ ਆਮ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ ਸੀ। ਜਿਸ ਦੇ ਰੋਸ ਵਿੱਚ ਅੱਜ ਮੋਗਾ ਜ਼ਿਲ੍ਹੇ ਵਿੱਚ ਵੀ ਬੀਜੇਪੀ ਦੀ ਟੀਮ ਵੱਲੋਂ ਆਪਣੇ ਘਰਾਂ ‘ਤੇ ਕਾਲੇ ਝੰਡੇ ਲਗਾਏ ਅਤੇ ਆਪਣੀਆਂ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ ਗਿਆ ਹੈ।
ਇਸ ਮੌਕੇ ਇਨ੍ਹਾਂ ਬੀਜੇਪੀ ਆਗੂਆਂ ਵੱਲੋਂ ਐਮਰਜੈਂਸੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ। ਐਮਰਜੈਂਸੀ ਵਿੱਚ ਮਰਨ ਵਾਲੇ ਲੋਕਾਂ ਦੀ ਮੌਤ ਲਈ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਦੱਸਿਆ।
ਇਹ ਵੀ ਪੜੋ:ਕੀ SIT ਦੀ ਆੜ ’ਚ ਬਾਦਲਾਂ ਨੂੰ ਅੰਦਰ ਕਰਨ ਦੀ ਤਿਆਰੀ ’ਚ ਹਨ ਕੈਪਟਨ ?