ਮੋਗਾ: ਦਿੱਲੀ ਵਿੱਚ ਕਿਸਾਨਾਂ ਵੱਲੋਂ ਲਗਾਏ ਜਾਣ ਵਾਲੇ ਧਰਨੇ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਜਾਣ ਲਈ ਮੀਟਿੰਗਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤ। ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਦਿੱਲੀ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ - ਮੋਗਾ
ਦਿੱਲੀ ਧਰਨੇ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਤਿਆਰੀਆਂ ਜ਼ੋਰਾਂ 'ਤੇ ਹਨ। ਜਿਸ ਨੂੰ ਲੈ ਕੇ ਮੋਗਾ ਯੂਨੀਅਨ ਦੀ ਮੋਗਾ ਇਕਾਈ ਵੱਲੋਂ ਮੀਟਿੰਗਾਂ ਕਰਕੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਪੰਜਾਬ ਸਕੱਤਰ ਸੁਖਜਿੰਦਰ ਸਿੰਘ ਖੋਸਾ ਅਗਵਾਈ ਹੇਠ ਗੁਰਦੁਵਾਰਾ ਸਿੰਘ ਸਭਾ ਧਰਮਕੋਟ ਵਿਖੇ ਬਲਾਕ ਧਰਮਕੋਟ ਦੀ ਇੱਕ ਹੰਗਾਮੀ ਮੀਟਿੰਗ ਹੋਈ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਖੋਸਾ ਅਤੇ ਜਸਵੰਤ ਸਿੰਘ ਨੇ ਦੱਸਿਆ ਕਿ 25 ਨਵੰਬਰ ਨੂੰ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਭਾਰੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਦਿੱਲੀ ਵੱਲ ਕੂਚ ਕਰਨਗੇ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਧੱਕੇ ਨਾਲ ਲਾਗੂ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ ਪਰ ਹੁਣ ਕਿਸਾਨ ਦਬਣ ਵਾਲੇ ਨਹੀਂ ਹਨ। ਦਿੱਲੀ ਵਿੱਚ ਦਿੱਤਾ ਜਾਣ ਵਾਲਾ ਇਹ ਧਰਨਾ ਉਦੋਂ ਹੀ ਖ਼ਤਮ ਹੋਵੇਗਾ ਜਦੋਂ ਮੋਦੀ ਸਰਕਾਰ ਇਹ ਕਾਨੂੰਨ ਵਾਪਿਸ ਨਹੀਂ ਲੈਂਦੀ। ਇਸ ਕਰਕੇ ਧਰਨੇ ਨੂੰ ਦਿੱਲੀ ਵਿੱਚ ਲੰਬੇ ਸਮੇਂ ਤੱਕ ਜਾਰੀ ਰੱਖਣ ਲਈ ਕਿਸਾਨ ਆਪਣੀ ਲੋੜ ਦਾ ਸਾਮਾਨ ਭਾਵ ਬਿਸਤਰੇ, ਅਨਾਜ ਆਦਿ ਨਾਲ ਲੈ ਕੇ ਜਾਣਕਗੇ।