ਮੋਗਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਵੀ ਧਰਨੇ ਲਗਾਏ ਜਾ ਰਹੇ ਹਨ। ਮੋਗਾ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਧਰਨਾ ਲਗਾਇਆ ਗਿਆ ਹੈ।
ਬੀਕੇਯੂ ਉਗਰਾਹਾਂ ਨੇ ਘੇਰਿਆ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਘਰ
ਮੋਗਾ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਧਰਨਾ ਲਗਾਇਆ ਗਿਆ ਹੈ।
ਵਿਨੇ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਾਰੇ ਉਨ੍ਹਾਂ ਨੇ ਆਪਣੀ ਹਾਈ ਕਮਾਨ ਨੂੰ ਜਾਣੂੰ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਧਰਨਾ ਕਿਸਾਨਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਲਗਾਇਆ ਹੈ, ਉਸ ਦਾ ਉਨ੍ਹਾਂ ਨੂੰ ਕੋਈ ਗਿਲਾ ਨਹੀਂ ਹੈ ਕਿਉਂਕਿ ਲੋਕਤੰਤਰ ਵਿੱਚ ਸਭ ਨੂੰ ਆਪਣੀ ਅਵਾਜ਼ ਚੁੱਕਣ ਦਾ ਹੱਕ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਅਖੀਰ 'ਤੇ ਗੱਲਬਾਤ ਰਾਹੀਂ ਹੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਲਈ ਉਹ ਸਰਕਾਰ ਤੱਕ ਕਿਸਾਨਾਂ ਦੀ ਗੱਲ ਕਰਵਾਉਣ ਲਈ ਤਿਆਰ ਹਨ ਤਾਂ ਜੋ ਪਰੇਸ਼ਾਨੀ ਦਾ ਹੱਲ ਨਿਕਲ ਸਕੇ। ਉਨ੍ਹਾਂ ਨੇ ਕਿਹਾ ਕਿਸਾਨ ਉਨ੍ਹਾਂ ਦੇ ਨਾਲ ਆਉਣ ਤਾਂ ਉਹ ਕਿਸਾਨਾਂ ਦੀ ਸਰਕਾਰ ਨਾਲ ਜ਼ਰੂਰ ਗੱਲ ਕਰਵਾਉਣਗੇ।