ਮੋਗਾ: ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਦੀ ਪ੍ਰਦਰਸ਼ਨੀ (Exhibition of gun culture) ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਅੱਜ ਪਹਿਲਾ ਪਰਚਾ ਮੋਗਾ ਵਿਖੇ ਗਾਇਕ ਕੁਲਜੀਤ ਸਿੰਘ ਉੱਤੇ ਦਰਜ ਕੀਤਾ ਗਿਆ ਹੈ। ਗਾਇਕ ਕੁਲਜੀਤ ਸਿੰਘ ਨੇ ਬੀਤੇ ਦਿਨ ਮਹਾਕਾਲ ਨਾਂਅ ਦੇ ਗਾਣੇ ਵਿੱਚ ਸ਼ਰੇਆਮ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਣੇ ਨੂੰ ਰਿਲੀਜ਼ (Released a song promoting gun culture) ਕੀਤਾ ਸੀ। ਇਸ ਤੋਂ ਮਗਰੋਂ ਪ੍ਰਸ਼ਾਸਨ ਨੇ ਤੁਰੰਤ ਗਾਇਕ ਖ਼ਿਲਫ਼ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ।
ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਗਾਇਕ:ਦੱਸ ਦਈਏ ਕਿ ਜਿਸ ਗਾਇਕ ਉੱਤੇ ਪਰਚਾ ਦਰਜ ਹੋਇਆ ਉਹ ਖੁੱਦ ਪੰਜਾਬ ਪੁਲਿਸ ਦਾ ਜਵਾਨ ਹੈ ਅਤੇ ਲੋਕਾਂ ਨੂੰ ਗੰਨ ਕਲਚਰ ਦੀ ਨੁਮਾਇਸ਼ ਤੋਂ ਵਰਦਿਆਂ ਹੋਇਆਂ ਖਉੱਦ ਹੀ ਹਥਿਆਰਾਂ ਦੀ ਪ੍ਰਦਰਸ਼ਨੀ ਪੰਜਾਬ ਪੁਲਿਸ ਦੇ ਜਵਾਨ ਵੱਲੋਂ ਕੀਤੀ ਗਈ ਹੈ ਜਿਸ ਤੇ ਪਰਚਾ ਵੀ ਦਰਜ ਹੋਇਆ ਹੈ। ਕੁਲਜੀਤ ਸਿੰਘ ਖ਼ਿਲਾਫ਼ ਅਸਲਾ ਐਕਟ ਤਹਿਤ (case registered by the police under the Arms Act) ਮਾਮਲਾ ਦਰਜ ਕੀਤਾ ਗਿਆ ਹੈ।
ਸਰਕਾਰੀ ਹਦਾਇਤਾਂ ਦੀ ਉਲੰਘਣਾਂ: ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਹਰ ਕੋਈ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਜਾਂਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਨੁਮਾਇਸ਼ (Exhibition of weapons) ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ਉੱਤੇ ਸਮੱਗਰੀ ਨੂੰ ਹਟਾਉਣ ਦੀ ਆਗਿਆ ਦੇ ਸਕਣ।