ਮੋਗਾ: 4 ਕੁਇੰਟਲ 60 ਕਿਲੋ ਚੂਰਾ ਪੋਸਤ ਦੇ ਨਾਲ ਪਿਓ-ਪੁੱਤ ਨੂੰ ਕਾਬੂ ਕਰਨ ’ਚ ਦਿਹਾਤੀ ਏਰੀਆ ਦੀ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਕਾਂਗਰਸ ਪਾਰਟੀ ਦੀ ਯੂਥ ਇਕਾਈ ਦਾ ਆਗੂ ਹੈ। ਫਿਲਹਾਲ ਅਦਾਲਤ ਵੱਲੋਂ ਦੋਹਾਂ ਪਿਓ-ਪੁੱਤ ਨੂੰ 1 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
4.60 ਕੁਇੰਟਲ ਭੁੱਕੀ ਨਾਲ ਯੂਥ ਕਾਂਗਰਸੀ ਆਗੂ ਪਿਤਾ ਸਣੇ ਗ੍ਰਿਫ਼ਤਾਰ - Congress youth leader
ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਦੌਲਤਪੁਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਦੇ ਘਰ ਥਾਣਾ ਸਦਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪਾ ਮਾਰ ਕੇ 20-20 ਕਿੱਲੋ ਦੇ 23 ਲਿਫਾਫੇ ਚੂਰਾ ਪੋਸਤ ਦੇ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਦੌਲਤਪੁਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਦੇ ਘਰ ਥਾਣਾ ਸਦਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪਾ ਮਾਰ ਕੇ 20-20 ਕਿਲੋਂ ਦੇ 23 ਲਿਫਾਫੇ ਚੂਰਾ ਪੋਸਤ ਦੇ ਬਰਾਮਦ ਕੀਤੇ ਹਨ। ਨਸ਼ਾ ਬਰਾਮਦ ਕਰਨ ਤੋਂ ਬਾਅਦ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਪੁਲੀਸ ਵੱਲੋਂ ਦੋਵਾਂ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਦੋਹਾਂ ਪਿਓ-ਪੁੱਤ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ।
ਇਸ ਮੌਕੇ ਜਾਣਕਾਰੀ ਦਿੰਦਿਆ ਡੀਐਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪਿਉ-ਪੁੱਤ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁੱਛਗਿੱਛ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਰਾਜਨੀਤਕ ਪਾਰਟੀ ਹੀ ਨਾਲ ਸਬੰਧਤ ਕਿਉਂ ਨਾ ਹੋਵੇ।