ਪੰਜਾਬ

punjab

ETV Bharat / state

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲੋਕ ਖੁਦ ਦੇ ਪਹਿਰੇਦਾਰ ਬਣਨ: ਡੀਸੀ ਮੋਗਾ - ਡਿਪਟੀ ਕਮਿਸ਼ਨਰ

ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੋਵਿਡ-19 ਦੇ ਸਬੰਧ ਵਿੱਚ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਲੋਕਾਂ ਨੂੰ ਕੋਵਿਡ-19 ਤੋਂ ਬਚਣ ਤੇ ਸਰਕਾਰ ਦਾ ਸਾਥ ਦੇਣ ਦੀ ਗੱਲ ਆਖੀ।

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲੋਕ ਖੁਦ ਦੇ ਪਹਿਰੇਦਾਰ ਬਣਨ- ਡਿਪਟੀ ਕਮਿਸ਼ਨਰ
ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲੋਕ ਖੁਦ ਦੇ ਪਹਿਰੇਦਾਰ ਬਣਨ- ਡਿਪਟੀ ਕਮਿਸ਼ਨਰ

By

Published : Jul 18, 2020, 4:36 PM IST

ਮੋਗਾ: ਸ਼ਹਿਰ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੋਵਿਡ-19 ਦੇ ਸਬੰਧ ਵਿੱਚ ਅੱਜ ਪ੍ਰੈਸ ਕਾਨਫਰੰਸ ਕੀਤੀ। ਇਹ ਪ੍ਰੈੱਸ ਕਾਨਫਰੰਸ ਡੀਸੀ ਦਫ਼ਤਰ ਵਿੱਚ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਲੋਕਾਂ ਨੂੰ ਕੋਵਿਡ-19 ਤੋਂ ਬਚਣ ਤੇ ਸਰਕਾਰ ਦਾ ਸਾਥ ਦੇਣ ਦੀ ਗੱਲ ਆਖੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਸਹਾਇਤਾ ਕਰਨ ਤੇ ਖੁਦ ਦੇ ਪਹਿਰੇਦਾਰ ਬਣਨ।

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲੋਕ ਖੁਦ ਦੇ ਪਹਿਰੇਦਾਰ ਬਣਨ- ਡਿਪਟੀ ਕਮਿਸ਼ਨਰ

ਡੀ.ਸੀ ਸੰਦੀਪ ਸਿੰਘ ਹੰਸ ਨੇ ਕਿਹਾ ਕਿ ਕੋਵਿਡ ਦੇ ਵਧਦੇ ਫੈਲਾਅ ਨੂੰ ਦੇਖਦੇ ਹੋਏ ਹੁਣ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਰਕਾਰੀ ਦਫ਼ਤਰਾਂ ਸਮੇਤ ਹੋਰ ਕਈ ਥਾਂਵਾ ਉੱਤੇ ਆਵਾਜਾਈ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਹਿਤ ਦਫ਼ਤਰਾਂ ਵਿੱਚ ਲੋਕਾਂ ਦੇ ਬਕਾਇਆ ਪਏ ਕੇਸ ਤਰਜੀਹ ਨਾਲ ਨਿਪਟਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹੈਲਪ ਲਾਈਨ 4 ਵਟਸਐੱਪ ਨੰਬਰ (8360630465, 8360722884, 7743087321, 6280783422) ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਉਕਤ ਨੰਬਰਾਂ ਉੱਤੇ ਆਪਣਾ ਨਾਮ, ਪਤਾ, ਮੋਬਾਈਲ ਨੰਬਰ ਅਤੇ ਸੰਖੇਪ ਸ਼ਬਦਾਂ ਵਿੱਚ ਮੁਸ਼ਕਿਲ ਬਾਰੇ ਜਾਣਕਾਰੀ ਦੇ ਸਕਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਸਰਕਾਰ ਨੇ ਸਖ਼ਤ ਹਿਦਾਇਤ ਦਿੱਤੀ ਹੈ ਇਨ੍ਹਾਂ ਤਿਉਹਾਰਾਂ ਵਿੱਚ ਕਿਸੇ ਤਰ੍ਹਾਂ ਇਕੱਠ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹੁਣ ਕੋਰੋਨਾ ਦਾ ਫੈਲਾਅ ਵਧਦਾ ਹੀ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਇਸ ਦੇ ਫੈਲਾਅ ਨੂੰ ਰੋਕਣ ਲਈ ਬਹੁਤ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਲੋੜ ਹੈ ਤੇ ਆਪਣੇ ਪਹਿਰੇਦਾਰ ਬਣ ਕੇ ਆਪਣਾ ਬਚਾ ਕਰਨਾ ਚਾਹੀਦਾ ਹੈ।

ABOUT THE AUTHOR

...view details