ਮੋਗਾ: ਜ਼ਿਲ੍ਹੇ ਦੇ ਨੇੜਲੇ ਪਿੰਡ ਧੂੜਕੋਟ ਦੇ ਖੇਤ ਵਿੱਚ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਮਾਨਸਿਕ ਤਣਾਅ ਵਿੱਚ ਸੀ ਤੇ ਸ਼ਰਾਬ ਪੀਣ ਦਾ ਆਦੀ ਸੀ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਗੁਰਦੀਪ ਸਿੰਘ ਨਾਂਅ ਵਜੋਂ ਹੋਈ ਹੈ ਤੇ ਉਹ ਪਿੰਡ ਰਾਮੂਵਾਲਾ ਦਾ ਵਸਨੀਕ ਹੈ। ਉਸ ਦੀ ਉਮਰ 45 ਸਾਲ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰ ਰਣਜੀਤ ਸਿੰਘ ਦੱਸਿਆ ਕਿ ਉਨ੍ਹਾਂ ਦੇ ਪਿਤਾ ਗੁਰਦੀਪ ਸਿੰਘ ਬੀਤੇ ਰਾਤ ਨੂੰ ਪਿੰਡ ਧੂੜਕੋਟ ਵਿੱਚ ਸ਼ਰਾਬ ਲੈਣ ਲਈ ਗਏ ਸੀ ਜਿਸ ਤੋਂ ਬਾਅਦ ਉਹ ਘਰ ਨਹੀਂ ਪਰਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਸਵੇਰੇ ਪਿੰਡ ਵਾਸੀਆਂ ਤੋਂ ਪਤਾ ਲੱਗਾ ਕਿ ਪਿੰਡ ਧੂੜਕੋਟ ਦੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਜਦੋਂ ਉਨ੍ਹਾਂ ਨੇ ਉਸ ਲਾਸ਼ ਨੂੰ ਵੇਖਿਆ ਤਾਂ ਪਤਾ ਲੱਗਾ ਕਿ ਇਹ ਲਾਸ਼ ਉਨ੍ਹਾਂ ਦੇ ਪਿਤਾ ਗੁਰਦੀਪ ਸਿੰਘ ਦੀ ਹੈ।