ਮੋਗਾ:ਵਿਦੇਸ਼ਾ ਵਿੱਚ ਹੋਣ ਵਾਲੀਆਂ ਪੰਜਾਬੀਆਂ ਦੀਆਂ ਮੌਤਾਂ (Deaths of Punjabis abroad) ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਇੱਕ ਤਾਜ਼ਾ ਤਸਵੀਰ ਮੋਗਾ ਦੇ ਪਿੰਡ ਬ੍ਰਹਿਮਕੇ (Brahmke village of Moga) ਤੋਂ ਸਾਹਮਣੇ ਆਈ ਹੈ। ਇਸ ਪਿੰਡ ਦੇ ਨੌਜਵਾਨ ਦੀ ਬੀਤੇ ਦਿਨੀਂ ਆਸਟ੍ਰੇਲੀਆ ਵਿਖੇ ਮੌਤ (Death at Australia) ਹੋ ਗਈ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਵਜੋਂ ਹੋਈ ਹੈ। ਲਵਪ੍ਰੀਤ ਦੀ ਮੌਤ ਹਾਰਡ ਅਟੈਕ ਕਾਰਨ ਹੋਈ ਹੈ। ਮ੍ਰਿਤਕ ਪਿਛਲੇ ਲੰਬੇ ਸਮੇਂ ਤੋਂ ਆਸਟ੍ਰੇਲੀਆ ਵਿੱਖੇ ਰਹਿ ਰਿਹਾ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਆਪਣੀ ਭੈਣ ਕੋਲ ਰਹਿੰਦਾ ਸੀ।
ਮੀਡੀਆ ਨੂੰ ਜਾਣਕਾਰੀ ਦਿੰਦੇ ਮ੍ਰਿਤਕ ਦੇ ਦਾਦਾ ਜੀ ਨੇ ਦੱਸਿਆ ਕਿ ਉਹ ਪਿਛਲੇ ਮਹੀਨੇ ਹੀ ਉਨ੍ਹਾਂ ਨੂੰ ਮਿਲ ਕੇ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਮ੍ਰਿਤਕ ਦੀ ਭੈਣ ਸਵੇਰੇ ਕੰਮ ‘ਤੇ ਚੱਲੀ ਸੀ ਤਾਂ ਉਸ ਨੇ ਆਪਣੇ ਭਰਾ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਸਮੇਂ ਪਤਾ ਚੱਲਿਆ ਕਿ ਇਸ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ 3/4 ਸਾਲ ਪਹਿਲਾਂ ਪੜਾਈ ਲਈ ਆਸਟ੍ਰੇਲੀਆ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ।