ਮੋਗਾ:ਪੰਜਾਬ ਰੋਡਵੇਜ਼ ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ (Contract Workers Union) ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਪੰਜਾਬ ਸਰਕਾਰ (Government of Punjab) ਵੱਲੋਂ ਇੱਕ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸਰਕਾਰੀ ਬੱਸਾਂ ਦੇ ਵਰਕਰਾਂ ਦੀ ਡਿਊਟੀ ਚੰਡੀਗੜ੍ਹ (Duty of government bus workers) ਤੋਂ ਬਣਾਇਆ ਕਰੇਗੀ, ਪਰ ਦੂਜੇ ਪਾਸੇ ਪੰਜਾਬ ਬ੍ਰਾਂਚ ਮੋਗਾ ਦੇ ਅਹੁਦੇਦਾਰਾਂ ਨੇ ਵੱਲੋਂ ਪੰਜਾਬ ਸਰਕਾਰ (Government of Punjab) ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੰਟਰੈਕਟ ਵਰਕਰਜ਼ ਯੂਨੀਅਨ (Contract Workers Union) ਦੇ ਆਗੂ ਨੇ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਤਾਂ ਕੀ ਕਰਨਾ ਸੀ, ਬਰਾਬਰ ਕੰਮ ਬਰਾਬਰ ਤਨਖਾਹ ਤਾਂ ਕੀਤ ਦੇਣੀ ਸੀ, ਪਰ ਹੁਣ ਪੰਜਾਬ ਸਰਕਾਰ (Government of Punjab) ਨਵੇਂ ਨਾਦਰਸ਼ਾਹੀ ਫਰਮਾਨ ਜਾਰੀ ਕਰ ਰਹੀ ਹੈ। ਜਿਸ ਨਾਲ ਸਾਡੀ ਸੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਇਨ੍ਹਾਂ ਨੇ ਪੰਜਾਬ ਸਰਕਾਰ ‘ਤੇ ਉਨ੍ਹਾਂ ਨੂੰ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਬਣਦੀਆ ਤਨਖਾਹਾਂ ‘ਤੇ ਰੋਕ ਵੀ ਲਗਾ ਰਹੀ ਹੈ।