ਮੋਗਾ: ਪੰਜਾਬ ਵਿੱਚ ਦਿਨੋ-ਦਿਨ ਧਰਤੀ ਹੇਠਲਾ ਪਾਣੀ ਹੇਠਾਂ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨ ਹੁਣ ਜਾਗ ਚੁੱਕੇ ਹਨ ਅਤੇ ਇਸ ਨੂੰ ਬਚਾਉਣ ਲਈ ਧਰਨੇ ਲਗਾ ਰਹੇ ਹਨ। ਕਿਸਾਨ ਮੰਗ ਕਰ ਰਹੇ ਹਨ ਕਿ ਖੇਤਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦਿੱਤਾ ਜਾਵੇ। ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਮਂੇ ਸਮਂੇ ਸਿਰ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਧਰਨੇ ਪ੍ਰਦਸ਼ਨ ਕੀਤੇ ਜਾਂਦੇ ਹਨ ਤੇ ਪੰਜਾਬ ਦੇ ਮੱੁਦਿਆਂ ਨੂੰ ਹਾਲ ਕਰਵਾਉਣ ਲਈ ਧਰਨੇ ਲਾਗਏ ਜਾਂਦੇ ਹਨ। ਪੰਜਾਬ ਵਿਚ ਸਰਕਾਰ ਬਣਨ ਤੋਂ ਪਹਿਲਾ ਮਾਨ ਸਰਕਾਰ ਵਲੋਂ ਇਹ ਵਾਅਦੇ ਕੀਤੇ ਗਏ ਸੀ ਕਿ ਪੰਜਾਬ ਵਿਚ ਕਿਸਾਨਾਂ, ਮਜਦੂਰਾਂ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ। ਸਾਡੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਹਰ ਛੋਟੇ-ਵੱਡੇ ਮੁੱਦੇ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ, ਪਰ ਆਏ ਦਿਨ ਹੀ ਪੰਜਾਬ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ।
ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ - ਖੇਤਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਦਿੱਤਾ ਜਾਵੇ
ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸੇ ਕੜੀ ਤਹਿਤ ਮੋਗਾ ਵਿੱਚ ਵੀ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਨਹਿਰੀ ਪਾਣੀ ਦੀ ਮੰਗ:ਮੋਗਾ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਤੀ ਹੇਠਲਾ ਪਾਣੀ ਹੇਠਾਂ ਜਾ ਰਿਹਾ ਹੈ। ਇਸੇ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਗਾ ਦੇ ਨਹਿਰੀ ਵਿਭਾਗ ਦੇ ਬਾਹਰ ਤਿੰਨ ਰੋਜ਼ਾ ਧਰਨਾ ਦਿੱਤਾ। ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਖੇਤਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਦਿੱਤਾ ਜਾਵੇ ਅਤੇ ਧਰਤੀ ਦੇ ਪਾਣੀ ਨੂੰ ਗੰਦਾ ਹੋਣ ਤੋਂ ਬਚਾਇਆ ਜਾਵੇ।
ਵਾਟਰ ਪ੍ਰਜੈਕਟ ਨੂੰ ਬੰਦ ਕਰਨ ਦੀ ਮੰਗ:ਕਿਸਾਨਾਂ ਨੇ ਮੰਗ ਕਰਦੇ ਕਿਹਾ ਕਿ ਫੈਕਟਰੀਆਂ ਦਾ ਗੰਦਾ ਪਾਣੀ ਧਰਤੀ ਵਿੱਚ ਜਾ ਰਿਹਾ ਹੈ। ਇਸ ਨੂੰ ਬੰਦ ਕੀਤਾ ਜਾਵੇ ਅਤੇ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਪੰਜਾਬ ਦੀ ਨਹੀਂ ਹੈ ਸਗੋਂ ਸਰਕਾਰਾਂ ਨੇ ਇਨ੍ਹਾਂ ਨੂੰ ਝੂਠੇ ਵਾਅਦੇ ਕਰ ਇਸ ਵੱਲ ਲਗਾਇਆ ਹੈ। ਕਿਸਾਨਾਂ ਨੇ ਕਿਹਾ ਕਿ 22 ਫਸਲਾਂ 'ਤੇ ਐਮ.ਐਸ.ਪੀ. ਮਿਲਣਾ ਚਾਹੀਦਾ ਹੈ। ਕਿਸਾਨ ਆਗੂ ਗੁਰਦੇਵ ਸਿੰਘ ਅਤੇ ਨਛੱਤਰ ਸਿੰਘ ਦਾ ਕਹਿਣਾ ਹੈ ਕਿ ਨਹਿਰਾ ’ਤੇ ਲਗਿਆ ਵਾਟਰ ਪ੍ਰਜੈਕਟ ਬੰਦ ਕੀਤਾ ਜਾਵੇ ਅਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਫ਼ਤ ਦਿੱਤਾ ਜਾਵੇ।