ਪੰਜਾਬ

punjab

ETV Bharat / state

ਡੀਜੀਪੀ ਨੇ ਮੋਗਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡੀਜੀਪੀ ਦਿਨਕਰ ਗੁਪਤਾ ਨੇ ਵੱਖ-ਵੱਖ ਜ਼ਿਲ੍ਹਿਆਂ ਦਾ ਕੀਤਾ ਦੌਰਾ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਨੂੰਨੀ ਵਿਵਸਥਾ ਦਾ ਲਿਆ ਜਾਇਜ਼ਾ। ਪੰਜਾਬ 'ਚ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਏ ਜਾਣ ਦੀ ਕਹੀ ਗੱਲ।

ਡੀਜੀਪੀ ਨੇ ਮੋਗਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

By

Published : Mar 16, 2019, 2:12 PM IST

ਮੋਗਾ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਮੋਗਾ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਆਉਣ ਵਾਲੀਆਂ ਚੋਣਾਂ ਹਨ।

ਡੀਜੀਪੀ ਨੇ ਮੋਗਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਇਹ ਮੀਟਿੰਗ ਆਉਣ ਵਾਲੇ ਚੋਣਾਂ ਨੂੰ ਲੈਕੇ ਰੱਖੀ ਗਈ ਹੈ ਕਿ ਇਨ੍ਹਾਂ ਚੋਣਾਂ ਵਿਚ ਕਿਸੇ ਵੀ ਗੈਂਗਸਟਰ ਵਲੋਂ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਪਾਈ ਜਾ ਸਕੇ ਅਤੇ ਪਿਛਲੇ ਦੋ ਸਾਲਾਂ ਵਿਚ ਪੰਜਾਬ ਪੁਲਿਸ ਵਲੋਂ ਕਾਫੀ ਗੈਂਗਸਟਰਾਂ ਨੂੰ ਫੜਨ 'ਚ ਸਫਲਤਾ ਹਾਸਿਲ ਕੀਤੀ ਹੈ ਅਤੇ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ।
ਡੀਜੀਪੀ ਨੇ ਕਿਹਾ ਕਿ ਫਿਲਹਾਲ ਸਾਡੇ ਵੱਲੋਂ ਪੁਰੀ ਕਮਰ ਕਸ ਲਈ ਗਈ ਹੈ ਤਾਂਕਿ ਇਹਨਾਂ ਚੋਣਾਂ ਵਿਚ ਪੰਜਾਬ ਸਟੇਟ ਵਿਚ ਕਿਸੇ ਕਿਸਮ ਦੀ ਦਿਕੱਤ ਨਾ ਆ ਸਕੇ ਤੇ ਇਹ ਚੋਣ ਸੇਫ ਅਤੇ ਪੀਸਫੁੱਲ ਤਰੀਕੇ ਨਾਲ ਹੋ ਸਕੇ। ਦੂਸਰੇ ਪਾਸੇ ਸਾਡੀ ਪੁਲਿਸ ਨਸ਼ੇ ਦੇ ਸੌਦਾਗਰਾਂ 'ਤੇ ਸ਼ਿਕੰਜਾ ਕੱਸਦੀ ਆ ਰਹੀ ਹੈ ਤੇ ਬਹੁਤ ਸਾਰੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ABOUT THE AUTHOR

...view details