ਪੰਜਾਬ

punjab

By

Published : Oct 5, 2019, 6:04 AM IST

ETV Bharat / state

ਇਹ ਮੇਰਾ ਪੰਜਾਬ: ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਧਰਤੀ ਦਾ ਇਤਿਹਾਸ

ਪਿੰਡ ਤਖਤੂਪੁਰਾ ਨੂੰ ਮਾਲਵੇ ਦੀ ਤ੍ਰਿਵੈਣੀ ਕਿਹਾ ਜਾਂਦਾ ਹੈ ਕਿਉਂਕਿ ਇਹ ਧਰਤੀ ਪਹਿਲੇ, ਛੇਵੇ ਅਤ ਦਸਵੇਂ ਪਾਤਸ਼ਾਹ ਦੀ ਚਰਨ ਛੋਹ ਧਰਤੀ ਹੈ। ਇੱਥੇ ਮੱਸਿਆ, ਸੰਗਰਾਂਦ ਅਤੇ ਮਾਘੀ ਨੂੰ ਬੜੀ ਹੀ ਸ਼ਰਧਾ ਨਾਲ਼ ਮਨਾਇਆ ਜਾਂਦਾ ਹੈ।

ਇਹ ਮੇਰਾ ਪੰਜਾਬ

ਮੋਗਾ: ਇਹ ਮੇਰਾ ਪੰਜਾਬ ਪ੍ਰੋਗਰਾਮ ਦੀ ਇਸ ਲੜੀ ਵਿੱਚ ਅੱਜ ਅਸੀ ਪਹੁੰਚੇ ਹਾਂ ਮੋਗਾ ਜ਼ਿਲ੍ਹੇ ਦੇ ਪਿੰਡ ਤਖ਼ਤੂਪੁਰਾ ਵਿੱਚ, ਜਿਸ ਨੂੰ ਮਾਲਵੇ ਦੀ ਤ੍ਰਿਵੈਣੀ ਧਰਤੀ ਵੀ ਕਿਹਾ ਜਾਂਦਾ ਹੈ। ਇਸ ਧਰਤੀ 'ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਜੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਰਨ ਪਾਏ ਸਨ।

ਇਹ ਮੇਰਾ ਪੰਜਾਬ

ਇਤਿਹਾਸ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ

ਇਸ ਜਗ੍ਹਾ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਦੀ ਨੇ ਆਪਣੇ ਪਵਿੱਤਰ ਚਰਨ ਪਾਏ ਸੀ। ਗੁਰੂ ਨਾਨਕ ਦੇਵ ਜੀ ਇਸ ਧਰਤੀ ਤੇ ਆਪਣੀ ਦੂਜੀ ਉਦਾਸੀ ਦੌਰਾਨ ਪਹੁੰਚੇ ਸੀ। ਇਸ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਬਣਾਇਆ ਗਿਆ ਹੈ।

ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਜੀ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਭਾਈ ਡਰੋਲੀ ਤੋਂ ਮਹਿਰਾਜ ਜਾਂਦੇ ਹੋਅ ਇਸ ਅਸਥਾਨ ਤੇ ਬਿਰਾਜੇ ਸਨ। ਇੱਥੇ ਛੇਵੇਂ ਪਾਤਸ਼ਾਹ ਜੀ ਨੇ ਸਵਾ ਮਹੀਨਾ ਰਹਿ ਕੇ ਸਿੱਖੀ ਦਾ ਪ੍ਰਚਾਰ ਕੀਤਾ। ਛੇਵੇ ਪਾਤਸ਼ਾਹ ਦੀ ਯਾਦ ਵਿੱਚ ਇਸ ਜਗ੍ਹਾਂ ਗੁਰਦੁਆਰਾ ਸਸ਼ੋਬਿਤ ਹੈ।

ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਾਏਕੋਟ, ਲੰਮੇ ਜੱਟਪੁਰਾ ਅਤੇ ਚਕਰ ਆਦਿ ਪਿੰਡਾਂ ਵਿੱਚੋਂ ਹੁੰਦੇ ਹੋਏ ਇਸ ਅਸਥਾਨ ਤੇ ਪੁੱਜੇ ਸੀ। ਉਨ੍ਹਾਂ ਦੀ ਚਰਨ ਛੋਹ ਧਰਤੀ ਤੇ ਗੁਰਦੁਆਰਾ ਸਾਹਿਬ ਸਸ਼ੋਬਿਤ ਹੈ।

ਮਾਲਵੇ ਦੀ ਤ੍ਰਿਵੈਣੀ 'ਤੇ ਇੱਕ ਝਾਤ

ਗੁਰਦੁਆਰਾ ਨਾਨਕਸਰ ਸਾਹਿਬ ਵਿੱਚ ਪ੍ਰਵੇਸ਼ ਕਰਦਿਆਂ ਹੀ ਖੱਬੇ ਹੱਥ ਸਰੋਵਰ ਬਣਿਆ ਹੋਇਆ ਹੈ ਜਿਸ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਕਰਕੇ ਸਫ਼ਾਈ ਹੋ ਰਹੀ ਹੈ। ਇਸ ਦੇ ਨਾਲ਼ ਹੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਸਸ਼ੋਬਿਤ ਹੈ ਅਤੇ ਇਸ ਦੇ ਬਿਲਕੁਲ ਨਾਲ਼ ਹੀ ਖੱਬੇ ਹੱਥ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਸ਼ੋਬਿਤ ਹੈ। ਸਰੋਵਰ ਦੀ ਪਰਿਕਰਮਾ ਕਰ ਕੇ ਅਸੀਂ ਪਹੁੰਚਦੇ ਹਾਂ ਗੁਰੂਦੁਆਰਾ ਪਾਤਸ਼ਾਹੀ ਦਸਵੀਂ ਵੱਲ, ਕਿਹਾ ਜਾਂਦਾ ਹੈ ਕਿ ਤਿੰਨਾਂ ਗੁਰੂ ਘਰਾਂ ਵਿੱਚ ਨਤਮਸਕਤ ਹੋਣ ਨਾਲ਼ ਸਾਰੀਆਂ ਮਨੋਕਾਵਾਨਾਵਾਂ ਪੂਰੀਆਂ ਹੁੰਦੀਆਂ ਹਨ।

ਗੁਰਦੁਆਰਾ ਸਾਹਿਬ ਦੇ ਠੀਕ ਪਿਛਲੇ ਪਾਸੇ ਬਾਬਾ ਭਰਥਰੀ ਜੀ ਦੀ ਜਗ੍ਹਾ ਮੌਜੂਦ ਹੈ ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੋਪੀਨਾਥ ਨਾਲ ਵਿਚਾਰ ਗੋਸ਼ਟੀਆਂ ਕੀਤੀਆਂ ਸਨ। ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਸ਼ਲਾਘਾਯੋਗ ਕਦਮ ਸਾਹਮਣੇ ਆਇਆ ਕਿ ਉਹ ਰੋਜ਼ਾਨਾਂ 17 ਹਸਪਤਾਲਾਂ ਵਿੱਚ ਲੰਗਰ ਦੀ ਸੇਵਾ ਕਰਦੀ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।

ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਧਰਤੀ ਹੋਣ ਕਰਕੇ ਇਸ ਨੂੰ ਮਾਲਵੇ ਦੀ ਤ੍ਰਿਵੈਣੀ ਕਿਹਾ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਹੋਣ ਕਰਕੇ ਪੂਰੀ ਦੁਨੀਆਂ ਸਮੇਤ ਇਸ ਜਗ੍ਹਾ ਤੇ ਵੀ ਬਾਬਾ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਹਨ। ਇਸ ਪਵਿੱਤਰ ਅਸਥਾਨ ਤੇ ਮੱਸਿਆ, ਸੰਗਰਾਂਦ ਅਤੇ ਮਾਘੀ ਨੂੰ ਬੜੀ ਹੀ ਸ਼ਰਧਾ ਨਾਲ਼ ਮਨਾਇਆ ਜਾਂਦਾ ਹੈ।

ABOUT THE AUTHOR

...view details