ਮੋਗਾ: ਵੀਰਵਾਰ ਸਵੇਰੇ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਪਿੰਡ ਦਾਤਾ ਤੋਂ ਮੋਗਾ ਆ ਰਹੇ 72 ਸਾਲਾ ਆਤਮਾ ਸਿੰਘ ਦਾ ਸਕੂਟਰ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਕੋਲ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨਾਲ ਟਕਰਾ ਗਿਆ। ਇਸ ਟੱਕਰ ਤੋਂ ਆਤਮਾ ਸਿੰਘ ਸੜਕ ਉੱਤੇ ਡਿੱਗ ਪਏ ਅਤੇ ਸੜਕ ਤੋਂ ਗੁਜ਼ਰ ਰਹੀ ਟ੍ਰੈਕਟਰ-ਟਰਾਲੀ ਦਾ ਪਹੀਆਂ ਉਨ੍ਹਾਂ ਦੇ ਸਿਰ ਉੱਤੇ ਚੜ੍ਹ ਗਿਆ ਅਤੇ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਬਜ਼ੁਰਗ ਦੀ ਮੌਤ - moga accident news
ਵੀਰਵਾਰ ਸਵੇਰ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਪਿੰਡ ਦਾਤਾ ਤੋਂ ਮੋਗਾ ਆ ਰਹੇ 72 ਸਾਲਾ ਆਤਮਾ ਸਿੰਘ ਦੀ ਟਰੈਕਰ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਟਰੈਕਟਰ-ਟਰਾਲੀ ਡਰਾਇਵਰ ਅਤੇ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਮੌਕੇ 'ਤੇ ਮੌਜੂਦ ਲੋਕਾਂ ਨੇ ਟ੍ਰੈਕਟਰ-ਟਰਾਲੀ ਡਰਾਇਵਰ ਅਤੇ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਥਾਣਾ ਧਰਮਕੋਟ ਦੇ ਏ.ਐਸ.ਆਈ. ਰਛਪਾਲ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਨ ਉਪਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੌਕੇ ਦੇ ਮੌਜੂਦ ਚਰਨ ਸਿੰਘ ਨੇ ਦੱਸਿਆ ਕਿ ਵੀਰਵਾਰ ਦੀ ਸਵੇਰ ਆਤਮਾ ਸਿੰਘ ਪਿੰਡ ਦਾਤਾ ਤੋਂ ਮੋਗਾ ਨੂੰ ਆਪਣੇ ਸਕੂਟਰ ਤੇ ਸਵਾਰ ਹੋ ਕੇ ਆਪਣੇ ਬੇਟੇ ਦਾ ਸਰਟੀਫਿਕੇਟ ਬਣਵਾਉਣ ਲਈ ਆ ਰਹੇ ਸਨ ਜਿਸ ਵੇਲੇ ਇਹ ਹਾਦਸਾ ਵਾਪਰ ਗਿਆ। ਚਰਨ ਸਿੰਘ ਮੁਤਾਬਕ ਆਸ-ਪਾਸ ਮੌਜੂਦ ਲੋਕਾਂ ਨੇ ਮੋਟਰਸਾਈਕਲ ਚਾਲਕ ਅਤੇ ਟ੍ਰੈਕਟਰ-ਟਰਾਲੀ ਦੇ ਡਰਾਈਵਰ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।