ਮੋਗਾ:ਬੀਤੇ ਦਿਨੀ ਜ਼ਿਲ੍ਹੇ ਦੇ ਪਿੰਡ ਰੌਲੀ (Rauli village of the district) ਵਿੱਚ ਭਾਰਤਮਾਲਾ ਪ੍ਰਾਜੈਕਟ (Bharatmala Project) ਤਹਿਤ ਬਣਨ ਜਾ ਰਹੇ N754A ਰੋਡ (N754A Road) ਵਿੱਚ ਆਈ ਜ਼ਮੀਨ ਦੇ ਮਾਲਕਾਂ ਵਾਧੂ ਰੇਟ ਦਿਵਾਉਣ ਦੇ ਨਾਂ ‘ਤੇ ਪਿੰਡ ਰੋਲੀ (Village Roli) ਵਾਸੀਆਂ ਨਾਲ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਬਲਦੇਵ ਸਿੰਘ ਨਾਮ ਦੇ ਵਿਅਕਤੀ ‘ਤੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਭੋਲੇ ਭਾਲੇ ਕਿਸਾਨਾਂ (Farmers) ਨਾਲ ਸਾਢੇ 7.5 ਲੱਖ ਠੱਗੀ ਕਰਨ ਦੇ ਇਲਜ਼ਾਮ ਲੱਗੇ ਹਨ। ਜਿਸ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against the Punjab government) ਕੀਤਾ।
ਪੀੜਤਾਂ ਦਾ ਇਲਜ਼ਾਮ ਸੀ ਕਿ ਪੁਲਿਸ ਉਨ੍ਹਾਂ ਦੀ ਸ਼ਿਕਾਇਤ ‘ਤੇ ਕੋਈ ਮਾਮਲਾ ਦਰਜ ਨਹੀਂ ਕਰ ਰਹੀ। ਜਿਸ ਤੋਂ ਬਾਅਦ ਈਟੀਵੀ ਭਾਰਤ ਨੇ ਇਸ ਖ਼ਬਰ ਨੂੰ ਬੜੀ ਪ੍ਰਮੁੱਖਤਾ ਨਾਲ ਨਸ਼ਰ ਕੀਤੀ ਗਈ ਸੀ। ਖ਼ਬਰ ਨਸ਼ਰ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਥਾਣਾ ਮਹਿਣਾ ਵਿੱਚ ਪੀੜਤ ਕਿਸਾਨਾਂ (Farmers) ਵੱਲੋਂ ਬਿਆਨ ਦਰਜ ਕਰਾਏ ਜਾਣ ਤੋਂ ਬਾਅਦ ਥਾਣਾ ਮਹਿਣਾ ਦੀ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।