ਪੰਜਾਬ

punjab

ETV Bharat / state

ਮੋਗਾ ਪਹੁੰਚੇ ਭਾਜਪਾ ਐਮਪੀ ਹੰਸਰਾਜ ਹੰਸ ਦਾ ਕਿਸਾਨਾਂ ਨੇ ਕੀਤਾ ਘਿਰਾਓ - ਪੰਜਾਬ 'ਚ ਭਾਜਪਾ ਆਗੂਆਂ ਦਾ ਵਿਰੋਧ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਡਾ. ਭੀਮ ਰਾਓ ਅੰਬੇਦਕਰ ਦਾ ਪ੍ਰੀ-ਨਿਰਵਾਣ ਦਿਵਸ ਮੌਕੇ ਵਿਚਾਰ ਗੋਸ਼ਟੀ ਲਈ ਭਾਜਪਾ ਦੇ ਐਮਪੀ ਹੰਸਰਾਜ ਹੰਸ ਮੋਗਾ ਪੁਹੰਚੇ। ਕਿਸਾਨਾਂ ਨੇ ਮੋਗਾ ਪੁੱਜੇ ਹੰਸਰਾਜ ਹੰਸ ਦਾ ਘਿਰਾਓ ਕਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ।

ਹੰਸਰਾਜ ਹੰਸ ਦਾ ਕਿਸਾਨਾਂ ਨੇ ਕੀਤਾ ਘਿਰਾਓ
ਹੰਸਰਾਜ ਹੰਸ ਦਾ ਕਿਸਾਨਾਂ ਨੇ ਕੀਤਾ ਘਿਰਾਓ

By

Published : Dec 6, 2020, 8:10 PM IST

Updated : Dec 6, 2020, 8:21 PM IST

ਮੋਗਾ: ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਦੇ ਲੱਖਾਂ ਕਿਸਾਨ ਦਿੱਲੀ ਵਿਖੇ ਅੰਦਲੋਨ 'ਤੇ ਬੈਠੇ ਹਨ। ਉੱਥੇ ਹੀ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਡਾ.ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਹੰਸਰਾਜ ਹੰਸ ਦਾ ਘਿਰਾਓ ਕੀਤਾ।

ਹੰਸਰਾਜ ਹੰਸ ਦਾ ਕਿਸਾਨਾਂ ਨੇ ਕੀਤਾ ਘਿਰਾਓ

ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਐਮਪੀ ਹੰਸਰਾਜ ਹੰਸ ਨੇ ਕਿਹਾ ਕਿ ਉਹ ਕਿਸਾਨਾਂ ਦੇ ਸਮਰਥਨ ਲਈ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਉਹ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਹੱਕ ਵਿੱਚ ਹਨ। ਆਖ਼ੀਰ ਵਿੱਚ ਸਾਰਿਆਂ ਨੂੰ ਸਤਿ ਸ੍ਰੀ ਅਕਾਲ ਕਹਿੰਦੇ ਹੋਏ ਹੰਸਰਾਜ ਹੰਸ ਆਪਣੀ ਗੱਡੀ ਵਿੱਚ ਬੈਠ ਕੇ ਉਥੋਂ ਚਲੇ ਗਏ।

ਕਿਸਾਨ ਜਥੇਬੰਦੀਆਂ ਨੇ ਹੰਸਰਾਜ ਹੰਸ ਦਾ ਵਿਰੋਧ ਕਰਦਿਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਹੰਸਰਾਜ ਹੰਸ ਜੇਕਰ ਸੱਚਮੁੱਚ ਹੀ ਕਿਸਾਨਾਂ ਨਾਲ ਹਨ ਤਾਂ ਭਾਜਪਾ ਨਾਲ ਨਾਤਾ ਤੋੜ ਦੇਣ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ। ਕਿਸਾਨ

ਆਗੂਆਂ ਨੇ ਕਿਹਾ ਕਿ ਹੰਸਰਾਜ ਹੰਸ ਕਿਸਾਨਾਂ ਦੇ ਵੱਡੇ ਦੁਸ਼ਮਣ ਹਨ। ਉਹ ਮਹਿਜ਼ ਦਿਖਾਵੇ ਲਈ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਉਹ ਸੱਚਮੁਚ ਕਿਸਾਨ ਹਮਾਇਤੀ ਹੈ ਤਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨਾਂ ਨਾਲ ਉਨ੍ਹਾਂ ਦੇ ਧਰਨੇ ਵਿਚ ਸ਼ਾਮਲ ਹੋ ਜਾਣ।

Last Updated : Dec 6, 2020, 8:21 PM IST

ABOUT THE AUTHOR

...view details