ਮੋਗਾ: ਪੰਜਾਬ ਅੰਦਰ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਜਿੱਥੇ ਸਰਕਾਰਾਂ ਅਹਿਮ ਉਪਰਾਲੇ ਕਰ ਰਹੀਆਂ ਹਨ ਉੱਥੇ ਹੀ ਕਿਸਾਨ ਵੀ ਆਪਣਾ ਯੋਗਦਾਨ ਪਾ ਰਹੇ ਹਨ। ਜ਼ਿਲ੍ਹਾ ਮੋਗਾ ਦੇ ਰਣਸੀਹ ਖ਼ੁਰਦ ਪਿੰਡ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾ ਰਹੀ ਬਲਕਿ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਸੰਧ ਹੈਪੀ ਸੀਡਰ ਨਾਲ ਖੇਤੀ ਕੀਤੀ ਜਾ ਰਹੀ ਹੈ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਦੋ ਤਿੰਨ ਸਾਲ ਤੋਂ ਇਸ ਪਿੰਡ ਦੇ ਕਿਸੇ ਵੀ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸੀਡੀ ਨਾਲ ਉਹ ਸੰਧ ਖ਼ਰੀਦ ਖੇਤੀ ਕਰਦੇ ਹਨ। ਕਿਸਾਨਾਂ ਨੇ ਦੱਸਿਆ ਕਿ ਹੈਪੀ ਸੀਡਰ ਦੇ ਨਾਲ ਸਿੱਧੀ ਬਿਜਾਈ ਕਰਕੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ ਅਤੇ ਦੂਜਾ ਝੋਨੇ ਤੇ' ਪਾਇਆ ਯੂਰੀਆ ਵੀ ਕਣਕ ਦੀ ਫ਼ਸਲ ਨੂੰ ਲਾਭ ਦਿੰਦਾ ਹੈ ਜਿਸ ਨਾਲ ਕਣਕ ਦਾ ਝਾੜ ਵੀ ਵੱਧ ਹੁੰਦੀ ਹੈ ਅਤੇ ਪਰਾਲੀ ਮਿੱਟੀ ਵਿੱਚ ਮਿਲ ਕੇ ਖਾਦ ਬਣ ਜਾਂਦੀ ਹੈ। ਦੂਜੇ ਪਾਸੇ ਕਿਸਾਨਾਂ ਨੇ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਸੰਦਾਂ ਦੇ ਮਹਿੰਗੇ ਹੋਣ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ।