ਮੋਗਾ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਿੰਨ ਘੰਟੇ ਲਈ ਪੰਜਾਬ ਵਿੱਚ ਰੇਲਾਂ ਰੋਕੀਆਂ ਗਈਆਂ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮੋਗਾ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਲਾਈਨ ਉਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਮਜ਼ਦੂਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ 29 ਜਨਵਰੀ 2021 ਨੂੰ ਭਾਜਪਾ ਦੇ ਆਗੂ ਪ੍ਰਦੀਪ ਖੱਤਰੀ ਤੇ ਅਮਨ ਡਵਾਲ ਨੇ ਆਰ ਐੱਸ ਦੇ ਗੁੰਡਿਆਂ ਨੂੰ ਨਾਲ ਲੈ ਕੇ ਦਿੱਲੀ ਪੁਲਿਸ ਦੀ ਮਿਲੀਭੁਗਤ ਨਾਲ ਤਿੰਨ ਖੇਤੀ ਕਨੂੰਨ ਰੱਦ ਕਰਵਾਉਣ ਲਈ ਸਿੰਘੂ ਬਾਰਡਰ ਉਤੇ ਅੰਦੋਲਨ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ਉਤੇ ਹਮਲਾ ਕਰ ਕੇ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਸੀ ਤੇ ਬੀਬੀਆਂ ਦੇ ਟੈਂਟਾਂ ਸਮੇਤ ਸਮਾਨ ਦੀ ਭੰਨਤੋੜ ਕਰ ਕੇ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਸੀ। ਉਦੋਂ ਤੋਂ ਲੈ ਕੇ ਕੇਂਦਰ ਸਰਕਾਰ ਨੇ ਉਕਤ ਦੋਸ਼ੀਆਂ ਤੇ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਸ ਸਬੰਧੀ ਅੱਜ ਪੰਜਾਬ ਵਿੱਚ ਰੇਲਾਂ ਰੋਕਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਸਰਕਾਰ ਤੋਂ ਮੰਗ ਹੈ ਕੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਤਰੁੰਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਦੋਹਰੇ ਮਾਪਦੰਢ ਨਾ ਵਰਤੇ ਸਰਕਾਰ :ਆਗੂਆਂ ਨੇ ਕਿਹਾ ਜੇ ਪੰਜਾਬ ਵਿੱਚ 51 ਦਿਨ ਚੱਲੇ ਪੱਕੇ ਮੋਰਚੇ ਵਿੱਚ ਅਸੀਂ ਮੰਗ ਰੱਖੀ ਸੀ ਕੇ ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਅੱਜ ਦੇ ਰੇਲ ਰੋਕੋ ਅੰਦੋਲਨ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਹੈ ਕਿ ਸਰਕਾਰ ਦੋਹਰੇ ਮਾਪਦੰਡ ਨਾ ਵਰਤੇ ਸਿੱਖਾਂ ਨੂੰ ਬਰਾਬਰ ਦੇ ਸ਼ਹਿਰੀ ਮੰਨਦੀ ਹੋਈ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤਰੁੰਤ ਰਿਹਾਅ ਕਰਕੇ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਦੋਸ਼ੀਆਂ ਸਜਾ ਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਤੇ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਮੌਕੇ ਦੇ ਡੀਜੀਪੀ ਸੁਮੇਧ ,ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਤੇ ਦੋਸ਼ੀ ਪੁਲਿਸ ਅਫਸਰਾਂ ਤੇ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ।