ਮੋਗਾ: ਪਿਛਲੇ ਦਿਨੀਂ ਕਸਬਾ ਬਾਘਾ ਪੁਰਾਣਾ ਦੇ ਪਿੰਡ ਕਾਲੇ ਕੇ ਵਿਖੇ ਦੋ ਗੁੱਟਾਂ ਦੀ ਲੜਾਈ ਵਿੱਚ ਵਿਰੋਧੀ ਗੁੱਟ ਵੱਲੋਂ ਇੱਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਵਿਰੋਧੀ ਗੁੱਟ ਦੇ 6 ਵਿਅਕਤੀਆਂ ਉੱਤੇ ਪਰਚਾ ਦਰਜ ਕਰ ਦਿੱਤਾ ਹੈ।
ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਮ੍ਰਿਤਕ ਦਾ ਨਾਂਅ ਅਵਤਾਰ ਸਿੰਘ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਗੁਆਂਢ ਵਿੱਚ ਕੁੜੀ ਦਾ ਵਿਆਹ ਸੀ ਅਤੇ ਉੱਥੇ ਡੀ.ਜੇ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦਾ ਭਤੀਜਾ ਗੁਰਸੇਵਕ ਸਿੰਘ ਵਿਆਹ ਵਿੱਚ ਗਿਆ ਤਾਂ ਉੱਥੇ ਉਸ ਦੀ ਗੁਰਪ੍ਰੀਤ ਸਿੰਘ ਨਾਲ ਆਪਸ ਵਿੱਚ ਝਗੜਾ ਹੋ ਗਿਆ ਅਤੇ ਉਹ ਵਾਪਸ ਘਰ ਆ ਗਿਆ। ਇਸ ਪਿੱਛੇ ਗੁਰਪ੍ਰੀਤ ਆਪਣੇ ਸਾਥੀਆਂ ਨਾਲ ਸਾਡੇ ਘਰ ਪਰਤਿਆ ਤੇ ਉਨ੍ਹਾਂ ਨੇ ਆਉਂਦੇ ਹੀ ਸਾਡੇ ਪਰਿਵਾਰ ਉੱਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਇਸ ਹਮਲੇ ਵਿੱਚ ਜਦੋਂ ਅਵਤਾਰ ਸਿੰਘ ਉਨ੍ਹਾਂ ਨੂੰ ਬਚਾਉਣ ਲਈ ਗਿਆ ਤਾਂ ਉਨ੍ਹਾਂ ਨੇ ਉਸ ਉੱਤੇ ਵੀ ਵਾਰ ਕਰ ਦਿੱਤਾ। ਜਿਸ ਵਿੱਚ ਅਵਤਾਰ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਜ਼ਖਮੀ ਹੋ ਗਏ, ਜਿਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।