ਮੋਗਾ : ਸ਼ਹਿਰ ਵਿੱਚ ਆਏ ਦਿਨ ਅਪਰਾਧਕ ਘਟਨਾਵਾਂ ਵੱਧ ਰਹੀਆਂ ਹਨ। ਅਜਿਹੀ ਇੱਕ ਘਟਨਾ ਪਿੰਡ ਡਾਲਾ ਵਿਖੇ ਸਾਹਮਣੇ ਆਈ ਹੈ ਜਿੱਥੇ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਨੇ ਇੱਕ ਪਿੰਡਵਾਸੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ।
ਅੱਧੀ ਰਾਤ ਨੂੰ ਪਿੰਡ 'ਚ ਅਣਪਛਾਤਿਆਂ ਵੱਲੋਂ ਫਾਇਰਿੰਗ
ਮੋਗਾ ਦੇ ਪਿੰਡਾ ਡਾਲਾ ਵਿਖੇ ਕੁਝ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪਿੰਡਵਾਸੀ ਗੁਰਜੀਤ ਸਿੰਘ ਦੇ ਘਰ ਬਾਹਰ ਫਾਈਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਹ ਆਪਣੇ ਘਰ ਦੇ ਅੰਦਰ ਹੀ ਸੀ। ਕਰੀਬ 10:30 ਤੋਂ 11:00 ਵਜੇ ਦੇ ਕਰੀਬ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਫਿਰ ਫਰਾਰ ਹੋ ਗਏ। ਗੁਰਜੀਤ ਨੇ ਦੱਸਿਆ ਕਿ ਜਦ ਉਨ੍ਹਾਂ ਨੇ ਸਵੇਰੇ ਘਰ ਦੇ ਮੇਨ ਗੇਟ ਖੋਲ੍ਹਿਆ ਤਾਂ ਉਥੇ ਕੁਝ ਚੱਲੇ ਹੋਏ ਕਾਰਤੂਸ ਪਏ ਸੀ ਅਤੇ ਉਨ੍ਹਾਂ ਨੇ ਗੇਟ ਉੱਤੇ ਗੋਲੀਆਂ ਚੱਲਣ ਦੇ ਨਿਸ਼ਾਨ ਵੇਖੇ।
ਗੁਰਜੀਤ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਜਾਂਚ ਲਈ ਪੁਜੇ ਡੀਐੱਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਮੌਕੇ ਉੱਤੇ ਚਲੇ ਹੋਏ ਕਾਰਤੂਸ ਵੀ ਬਰਾਮਦ ਕੀਤੇ। ਪੁਲਿਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।