ਮੋਗਾ:ਜ਼ਿਲ੍ਹੇ ਵਿੱਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਯੋਗੇਸ਼ ਗੋਇਲ ਦੇ ਬੀਤੀ ਰਾਤ ਆਪਣੀ ਲਾਈਸੈਂਸੀ ਰਿਵਾਲਵਰ ਵਿੱਚੋਂ ਅਚਾਨਕ ਗੋਲੀ ਚੱਲਣ ਕਾਰਨ ਮੌਤ (Yogesh Goyal died due to bullet injury) ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ:ਗੋਧੇਵਾਲਾ ਸਟੇਡੀਅਮ ਗਈ ਕੁੜੀ ਨਾਲ ਹੋਈ ਵਾਰਦਾਤ ਮਾਮਲੇ ਵਿੱਚ ਮੁਲਜ਼ਮ ਨੇ ਕੀਤਾ ਸਰੰਡਰ
ਯੋਗੇਸ਼ ਗੋਇਲ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਰਾਤ ਤਕਰੀਬਨ ਸਾਢੇ 11 ਵਜੇ ਯੋਗੇਸ਼ ਗੋਇਲ ਦਾ ਸਾਰਾ ਪਰਿਵਾਰ ਸੁੱਤਾ ਪਿਆ ਸੀ ਜਦੋਂ ਇਹ ਆਪਣੇ ਕਮਰੇ ਵਿੱਚ ਰਿਵਾਲਵਰ ਸਾਫ਼ ਕਰ ਰਹੇ ਸਨ ਤਾਂ ਅਚਾਨਕ ਗੋਲੀ ਚੱਲ ਗਈ ਜਿਸ ਦਰਮਿਆਨ ਮੌਕੇ ਉੱਤੇ ਮੌਤ ਹੋ ਗਈ। ਉਹਨਾਂ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਹਿਮਾਚਲ ਦੀ ਮੰਡੀ ਵਿੱਚ ਜ਼ਮੀਨ ਖਿਸਕਣ ਕਾਰਨ ਇੱਕੋ ਪਰਿਵਾਰ ਦੇ 7 ਲੋਕ ਦੱਬੇ