ਸੁੱਖਾ ਦੁਨੇਕੇ ਦਾ ਘਰ ਦਾ ਬਾਹਰ ਹਾਲਾਤ ਮੋਗਾ:ਪੰਜਾਬ ਵਿੱਚ ਸ਼ੁਰੂ ਹੋਏ ਗੈਂਗਸਟਰਵਾਦ ਦੀਆਂ ਜੜ੍ਹਾਂ ਨੇ ਹੁਣ ਵਿਦੇਸ਼ਾਂ 'ਚ ਵੀ ਆਪਣੇ ਪੈਰ ਪਸਾਰ ਲਏ ਹਨ। ਜਿਸ ਦੀ ਤਾਜ਼ਾ ਮਿਸਾਲ ਕੈਨੇਡਾ ਦੇ ਵਿਨੀਪੈਗ 'ਚ ਦੇਖਣ ਨੂੰ ਮਿਲੀ, ਜਿਥੇ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁਨੇਕੇ ਦਾ ਗੈਂਗਵਾਰ 'ਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਜੇਲ੍ਹ 'ਚ ਬੈਠੇ ਲਾਰੈਂਸ ਬਿਸ਼ਨੋਈ ਵਲੋਂ ਲਈ ਗਈ ਹੈ। (Sukha Duneke Murder Update) (Gangster Sukha Duneke Murder)
ਕੌਣ ਸੀ ਗੈਂਗਸਟਰ ਸੁੱਖਾ ਦੁਨੇਕੇ?
NIA ਦੀ ਵਾਂਟੇਡ ਸੂਚੀ ਵਿੱਚ ਸੀ ਨਾਮ ਸ਼ਾਮਲ: ਦੱਸਿਆ ਜਾ ਰਿਹਾ ਕਿ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁਨੇਕੇ ਨੂੰ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ ਅਤੇ ਉਹ ਖੁਫੀਆ ਏਜੰਸੀ NIA ਦੀ ਵਾਂਟੇਡ ਸੂਚੀ ਵਿੱਚ ਵੀ ਸ਼ਾਮਲ ਸੀ। ਸੁੱਖਾ ਕੈਨੇਡਾ ਵਿੱਚ ਰਹਿੰਦਿਆਂ ਭਾਰਤ ਵਿੱਚ ਜਬਰੀ ਵਸੂਲੀ ਦਾ ਕੰਮ ਕਰਦਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁੱਖਾ ਦੁਨੇਕੇ ਨੂੰ ਕਰੀਬ 15 ਗੋਲੀਆਂ ਮਾਰੀਆਂ ਗਈਆਂ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਡੀਸੀ ਦਫ਼ਤਰ 'ਚ ਕਰਦਾ ਸੀ ਪਹਿਲਾ ਕੰਮ: ਸੁੱਖਾ ਗਿੱਲ ਦੁਨੇਕੇ ਦੀ ਕੈਨੇਡਾ ਦੇ ਵਿਨੀਪੈਗ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁੱਖਾ ਗਿੱਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁਖਦੂਲ ਸਿੰਘ ਗਿੱਲ ਉਰਫ਼ ਸੁੱਖਾ ਗਿੱਲ ਪੁੱਤਰ ਗੁਰਨਾਇਬ ਸਿੰਘ ਵਾਸੀ ਮੋਗਾ ਜ਼ਿਲ੍ਹੇ ਦੇ ਪਿੰਡ ਦੁਨੇਕੇ ਦਾ ਰਹਿਣ ਵਾਲਾ ਹੈ। ਅਪਰਾਧ ਦੀ ਦੁਨੀਆ ਵਿੱਚ ਆਉਣ ਤੋਂ ਪਹਿਲਾਂ ਉਹ ਡੀਸੀ ਦਫ਼ਤਰ ਵਿੱਚ ਕੰਮ ਕਰਦਾ ਸੀ। ਉਸਨੇ ਪੁਲਿਸ ਦੀ ਮਦਦ ਨਾਲ ਜਾਅਲੀ ਦਸਤਾਵੇਜ਼ਾਂ 'ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹਾਸਲ ਕੀਤਾ ਅਤੇ 2017 'ਚ ਕੈਨੇਡਾ ਫਰਾਰ ਹੋ ਗਿਆ ਸੀ। ਉਦੋਂ ਉਸ ਦੇ ਖਿਲਾਫ 7 ਅਪਰਾਧਿਕ ਮਾਮਲੇ ਚੱਲ ਰਹੇ ਸਨ ਅਤੇ ਸਾਰੇ ਮਾਮਲੇ ਸਥਾਨਕ ਗਿਰੋਹਾਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਸਨ।
ਸੁੱਖਾ ਦੁਨੇਕੇ ਦੇ ਘਰ ਦੀਆਂ ਤਸਵੀਰਾਂ 'ਏ' ਕੈਟਾਗਰੀ ਦਾ ਗੈਂਗਸਟਰ ਸੁੱਖਾ ਦੁਨੇਕੇ: ਸੁਖਦੁਲ ਸਿੰਘ ਗਿੱਲ ਉਰਫ ਸੁੱਖਾ ਗਿੱਲ 'ਏ' ਕੈਟਾਗਰੀ ਦਾ ਗੈਂਗਸਟਰ ਸੀ। ਗੈਂਗਸਟਰ ਸੁੱਖਾ 2017 'ਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਫਰਾਰ ਹੋ ਗਿਆ ਸੀ । ਸੁੱਖਾ ਦੁਨੇਕੇ ਉਨ੍ਹਾਂ 41 ਗੈਂਗਸਟਰਾਂ ਵਿੱਚ ਸ਼ਾਮਲ ਸੀ, ਜਿਨ੍ਹਾਂ ਦੀ ਸੂਚੀ ਐਨਆਈਏ ਨੇ ਜਾਰੀ ਕੀਤੀ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸਦੇ ਖਿਲਾਫ 18 ਤੋਂ ਵੱਧ ਮਾਮਲੇ ਦਰਜ ਸਨ। ਉਧਰ ਖਾਲਿਸਤਾਨ ਸਮਰਥਕ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ 'ਚ ਇਹ ਦੂਜੀ ਵੱਡੀ ਘਟਨਾ ਹੈ।
ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ 'ਚ ਨਾਮ:ਸੁੱਖਾ ਦੁੱਨੇਕੇ ਨੇ ਕਾਫੀ ਸਮਾਂ ਫਰੀਦਕੋਟ ਜੇਲ੍ਹ ਵਿੱਚ ਵੀ ਬਤੀਤ ਕੀਤਾ ਅਤੇ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਹ ਕੈਨੇਡਾ ਫਰਾਰ ਹੋ ਗਿਆ। ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ 'ਚ ਵੀ ਦੁਨੇਕੇ ਦਾ ਨਾਂ ਹੀ ਸਾਹਮਣੇ ਆਇਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਉਸ ਦੇ ਖਿਲਾਫ ਹਥਿਆਰ ਅਤੇ ਸ਼ੂਟਰ ਮੁਹੱਈਆ ਕਰਵਾਏ ਜਾਣ ਦੇ ਦੋਸ਼ ਲਗਾਏ ਗਏ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਸੁੱਖਾ ਦੁਨੇਕੇ ਦਾ ਸਬੰਧ ਬੰਬੀਹਾ ਗੈਂਗ ਨਾਲ ਸੀ।
ਕੈਨੇਡਾ ਤੋਂ ਚਲਾ ਰਿਹਾ ਸੀ ਜ਼ੁਰਮ ਦਾ ਨੈਟਵਰਕ:ਕੈਨੇਡਾ ਜਾਣ ਤੋਂ ਬਾਅਦ ਦੁਨੇਕੇ ਵੱਲੋਂ ਭਾਰਤ ਵਿੱਚ ਆਪਣਾ ਨੈੱਟਵਰਕ ਫੈਲਾਉਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਉੱਥੇ ਉਹ ਅੱਤਵਾਦੀ ਅਰਸ਼ ਡੱਲਾ ਦੇ ਨੇੜੇ ਆਇਆ ਅਤੇ ਸੂਬੇ ਵਿੱਚ ਹਥਿਆਰਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਕੈਨੇਡਾ ਫਰਾਰ ਹੋਣ ਤੋਂ ਬਾਅਦ ਉਸ ਦੇ ਖਿਲਾਫ ਚਾਰ ਕਤਲ ਦੇ ਮਾਮਲੇ ਸਣੇ 11 ਹੋਰ ਮਾਮਲੇ ਦਰਜ ਕੀਤੇ ਗਏ। ਇਸਦੇ ਨਾਲ ਉਸਦੇ ਖਿਲਾਫ਼ ਦਰਜ ਮਾਮਲਿਆਂ ਦੀ ਗਿਣਤੀ ਵੱਧ ਕੇ 18 ਹੋ ਗਈ ਸੀ।