ਪੰਜਾਬ

punjab

ETV Bharat / state

ਗੋਗਾ ਕਤਲ ਮਾਮਲੇ 'ਚ ਸੁਖਪ੍ਰੀਤ ਬੁੱਢਾ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ - ਰਾਜਿੰਦਰ ਸਿੰਘ ਗੋਗਾ ਦੇ ਕਤਲ ਕਾਂਡ

ਰਾਜਿੰਦਰ ਸਿੰਘ ਗੋਗਾ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਬੁੱਧਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੜ੍ਹੋ ਪੂਰੀ ਖ਼ਬਰ ...

gangster sukhpreet singh buddha, moga news
ਫ਼ੋਟੋ

By

Published : Jan 22, 2020, 7:00 PM IST

ਮੋਗਾ: ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਬੁੱਧਵਾਰ ਰਾਜਿੰਦਰ ਸਿੰਘ ਗੋਗਾ ਦੇ ਕਤਲ ਮਾਮਲੇ ਵਿੱਚ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਅਦਾਲਤ 'ਚ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਹੈ ਤੇ ਉਨ੍ਹਾਂ ਨੇ ਅਦਾਲਤ ਕੋਲੋਂ ਗੈਂਗਸਟਰ ਸੁਖਪ੍ਰੀਤ ਬੁੱਢਾ ਲਈ 5 ਦਿਨਾਂ ਦਾ ਰਿਮਾਂਡ ਲਿਆ ਗਿਆ ਹੈ।

ਵੇਖੋ ਵੀਡੀਓ

ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ 302 ਸਹਿਤ ਕਈ ਮੁਕੱਦਮਿਆਂ ਵਿੱਚ ਲੋੜੀਂਦਾ ਹੈ। ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਿਹਾਲ ਸਿੰਘ ਵਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਮੋਗਾ ਜ਼ਿਲ੍ਹੇ ਦੇ ਪਿੰਡ ਕੁੱਸਾ ਦਾ ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਸੰਗਰੂਰ ਦੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਿਹਾਲ ਸਿੰਘ ਵਾਲਾ ਲਿਆਂਦਾ ਗਿਆ, ਜਿੱਥੇ ਬੁੱਢਾ ਨੂੰ ਜੱਜ ਮਨਦੀਪ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਖਪ੍ਰੀਤ ਸਿੰਘ ਬੁੱਢਾ ਰਾਜਿੰਦਰ ਸਿੰਘ ਗੋਗਾ ਦੇ ਕਤਲ ਕਾਂਡ ਤੋਂ ਇਲਾਵਾ ਲੁੱਟਾਂ ਖੋਹਾਂ ਅਤੇ 302 ਦੇ ਮਾਮਲਿਆਂ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਵਿਖੇ ਗੱਡੀਆਂ ਸਾੜਨ ਮਾਮਲੇ ਵਿੱਚ ਪੁੱਛਗਿੱਛ ਲਈ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਪੁਲਿਸ ਰਿਮਾਂਡ ਲਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਡੀਐਸਪੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਬੁੱਢਾ ਰਜਿੰਦਰ ਸਿੰਘ ਗੋਗਾ ਦੇ ਕਤਲ ਕੇਸ ਤੋਂ ਇਲਾਵਾ ਕਈ ਹੋਰ ਕੇਸਾਂ ਵਿੱਚ ਲੋੜੀਂਦਾ ਸੀ। ਉਸ ਨੂੰ ਅੱਜ ਮਾਣਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਪੇਸ਼ ਕਰਕੇ 5 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ, ਤਾਂ ਜੋ ਡੂੰਘਾਈ ਨਾਲ ਪੁੱਛਗਿੱਛ ਹੋ ਸਕੇ।

ਇਹ ਵੀ ਪੜ੍ਹੋ: 'ਕਮਲ ਨਾਥ ਨੂੰ ਸਿਰਸਾ ਦਾ ਖੁੱਲ੍ਹਾ ਚੈਲੇਂਜ, ਕਾਲਰੋਂ ਫੜ ਕੇ ਸਟੇਜ ਤੋਂ ਉਤਾਰਨ ਦੀ ਦਿੱਤੀ ਧਮਕੀ'

ABOUT THE AUTHOR

...view details