ਮੋਗਾ: ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਿਹਾਲ ਸਿੰਘ ਵਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਕੇਸਾਂ ਦੀ ਪੁੱਛਗਿੱਛ ਲਈ ਅਦਾਲਤ ਤੋਂ ਅੱਠ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਕੋਰਟ ਨੇ ਸੁਖਪ੍ਰੀਤ ਸਿੰਘ ਬੁੱਢਾ ਤੋਂ ਹੋਰ ਪੁੱਛ-ਗਿੱਛ ਲਈ ਪੰਜ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਪੰਜ ਦਿਨ ਹੋਰ ਰਿੜਕੇਗੀ ਪੁਲਿਸ - ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਸੋਮਵਾਰ ਨੂੰ ਨਿਹਾਲ ਸਿੰਘ ਵਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਫ਼ੋਟੋ
ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਡੀਐੱਸਪੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਬੁੱਢਾ ਰਾਜਿੰਦਰ ਸਿੰਘ ਗੋਗਾ ਦੇ ਕਤਲ ਕੇਸ ਤੋਂ ਇਲਾਵਾ ਕਈ ਹੋਰ ਕੇਸਾਂ ਵਿੱਚ ਲੋੜੀਂਦਾ ਸੀ, ਜਿਸ ਤੋਂ ਵੱਖ-ਵੱਖ ਕੇਸਾਂ ਦੀ ਪੁਛਗਿੱਛ ਲਈ ਮਾਨਯੋਗ ਕੋਰਟ ਤੋਂ ਰਿਮਾਂਡ 'ਤੇ ਲਿਆ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੁਖਪ੍ਰੀਤ ਬੁੱਢਾ ਤੋਂ ਹੋਰ ਪੁੱਛਗਿੱਛ ਲਈ ਪੁਲਿਸ ਨੇ ਅੱਠ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਮਾਣਯੋਗ ਜੱਜ ਸਾਹਿਬ ਨੇ ਮੁਕੱਦਮਾ ਨੰਬਰ 194/17 ਮਾਮਲੇ ਚ ਪੁੱਛਗਿੱਛ ਲਈ ਬੁੱਢਾ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਹੈ।