ਪੰਜਾਬ

punjab

ETV Bharat / state

ਕਾਂਗਰਸੀ ਸਰਪੰਚ ਦੇ ਗੰਨਮੈਨ ਨੇ ਕੀਤੀ ਖ਼ੁਦਕੁਸ਼ੀ - punjab police

ਜ਼ਿਲ੍ਹਾ ਮੋਗਾ ਦੇ ਪਿੰਡ ਦੌਧਰ ਦੇ ਕਾਂਗਰਸੀ ਸਰਪੰਚ ਨਾਲ ਤਨਾਇਤ ਗੰਨਮੈਨ ਨੇ ਖੁਦ ਨੂੰ ਗੋਲੀ ਮਾਰ ਨੇ ਖ਼ੁਦਕੁਸ਼ੀ ਕਰ ਦੀ ਖਬਰ ਹੈ।ਪੁਲਿਸ ਵਲੋਂ ਇਸ ਮਾਮਲੇ ਜਾਂਚ ਕੀਤੀ ਜਾ ਰਹੀ ਹੈ।

Gunman of the congress sarpanch commits suicide
ਕਾਂਗਰਸੀ ਸਰਪੰਚ ਦੇ ਗੰਨਮੈਨ ਨੇ ਕੀਤੀ ਖ਼ੁਦਕੁਸ਼ੀ

By

Published : Jan 28, 2020, 1:25 PM IST

ਮੋਗਾ:ਜ਼ਿਲ੍ਹੇ ਦੇ ਪਿੰਡ ਦੌਧਰ ਦੇ ਕਾਂਗਰਸੀ ਸਰਪੰਚ ਨਾਲ ਤਨਾਇਤ ਇੱਕ ਸੁਰੱਖਿਆ ਕਰਮੀ ਵਲੋਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਹਾਲੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

ਕਾਂਗਰਸੀ ਸਰਪੰਚ ਦੇ ਗੰਨਮੈਨ ਨੇ ਕੀਤੀ ਖ਼ੁਦਕੁਸ਼ੀ

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੌਧਰ ਦੇ ਸਰਪੰਚ ਸੁਖਦੀਪ ਸਿੰਘ ਨਾਲ ਤਨਾਇਤ 4 ਕੰਮਾਡੋ ਬਟਾਲੀਅਨ ਦੇ ਇੱਕ ਜਵਾਨ ਪਰਮਿੰਦਰ ਸਿੰਘ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।ਉਨ੍ਹਾਂ ਦੱਸਿਆ ਕਿ ਉਸ ਨੇ ਗੱਡੀ ਵਿੱਚ ਬੈਠੈ ਕੇ ਆਪਣੇ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰੀ ਲਈ । ਡੀ.ਐੱਸ.ਪੀ. ਨੇ ਕਿਹਾ ਕਿ ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਜਵਾਨ ਪਰਮਿੰਦਰ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਬੀਰ ਕਲਾਂ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ABOUT THE AUTHOR

...view details