ਮੋਗਾ:ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਕੇਂਦਰ ਸਰਕਾਰ ਵੱਲੋਂ ਸਕੀਮ NACO ਚਲਾਈ ਜਾ ਰਹੀ ਹੈ। ਇਸ ਸਕੀਮ ਤਹਿਤ ਜਿੱਥੇ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ। ਉੱਥੇ ਹੀ ਇਹ ਕੇਂਦਰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ 2012 ਵਿੱਚ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਹੁਣ ਤੱਕ 1463 ਦੇ ਕਰੀਬ ਨਸ਼ੇ ਦੇ ਆਦੀ ਅਤੇ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਹੈ। ਜਿਨ੍ਹਾਂ ਵਿੱਚੋਂ ਜੇਕਰ ਗੱਲ ਕੀਤੀ ਜਾਵੇ ਤਾਂ 252 ਲੋਕ ਏਡਜ਼ ਤੋਂ ਪੀੜਤ ਹਨ ਅਤੇ 246 ਲੋਕ ਹੈਪੇਟਾਈਟਸ ਤੋਂ ਪੀੜਤ ਹਨ।
ਲੋਕਾਂ 'ਚ ਏਡਜ਼ ਤੇ ਹੈਪੇਟਾਈਟਸ ਸੀ ਦਾ ਵਾਧਾ ਕਿਉਂ ?:ਇਸ ਦੇ ਨਾਲ ਹੀ ਇਸ ਕੇਂਦਰ ਵਿੱਚ ਇਨ੍ਹਾਂ ਲੋਕਾਂ ਨੂੰ ਇਸ ਬਿਮਾਰੀ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਉਹਨਾਂ ਦਾ ਉੱਥੇ ਇਲਾਜ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਵਿੱਚ ਏਡਜ਼ ਅਤੇ ਹੈਪੇਟਾਈਟਸ ਸੀ ਦਾ ਵਾਧਾ ਹੋ ਰਿਹਾ ਹੈ। ਕਿਉਂਕਿ ਕਈ ਲੋਕ ਇੱਕੋਂ ਸਰਿੰਜਾਂ ਦੀ ਵਰਤੋਂ ਕਰਦੇ ਹਨ, ਇਸ ਬਾਰੇ ਵੀ ਸਮੇਂ-ਸਮੇਂ 'ਤੇ ਜਾਣਕਾਰੀ ਦਿੱਤੀ ਜਾਂਦੀ ਹੈ।
OST ਸੈਂਟਰ ਵਿੱਚ 1463 ਲੋਕਾਂ ਦੇ ਨਾਮ ਰਜਿਸਟਰਡ:ਦੂਜੇ ਪਾਸੇ ਇਸ ਮਾਮਲੇ ਵਿੱਚ ਮੋਗਾ ਦੇ ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਮੋਗਾ ਦੇ ਸਰਕਾਰੀ ਹੈਂਡਲੂਮ ਵਿੱਚ ਚੱਲ ਰਿਹਾ ਓ.ਐਸ.ਟੀ ਸੈਂਟਰ ਜੋ ਕਿ ਕੇਂਦਰ ਸਰਕਾਰ ਦੀ ਸਕੀਮ ਨੈਕੋ ਤਹਿਤ 2012 ਵਿੱਚ ਸ਼ੁਰੂ ਕੀਤਾ ਗਿਆ ਸੀ। ਜਿਸ ਵਿੱਚ ਉਦੋਂ ਤੋਂ ਲੈ ਕੇ ਹੁਣ ਤੱਕ 1463 ਲੋਕਾਂ ਦੇ ਨਾਮ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 252 ਏਡਜ਼ ਅਤੇ 246 ਦੇ ਕਰੀਬ ਹੈਪੇਟਾਈਟਸ ਸੀ ਨਾਲ ਪੀੜਤ ਹਨ।